21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਕਾਰੀ ਕੰਨਿਆ ਸਕੂਲ ਦੀ ਹਾਕੀ ਖਿਡਾਰਨ ਨੇ ਸੂਬੇ ’ਚੋਂ ਪਹਿਲਾ ਸਥਾਨ ਕੀਤਾ ਹਾਸਿਲ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿਚ ਸਪੈਸ਼ਲ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.

Ad Position 21
No active advertisement
ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਸਟਾਫ਼। 22-11-2026
ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿਚ ਸਪੈਸ਼ਲ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਜੇ ਅਗਨੀਹੋਤਰੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਫ਼ਰੀਦਕੋਟ ਵਲੋਂ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਸਪੈਸ਼ਲ ਲੋਕ ਅਦਾਲਤ ਲਗਾਈ ਗਈ। ਜਿਸ ਦੇ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੀਆਂ ਅਦਾਲਤਾਂ ਵਿਚ 2 ਬੈਂਚ, ਸਬ ਡਵੀਜਨ ਜੈਤੋ ਵਿਖੇ 1 ਬੈਂਚ ਬਣਾਇਆ ਗਿਆ। ਇਸ ਸਪੈਸ਼ਲ ਲੋਕ ਅਦਾਲਤ ਵਿਚ ਕੁੱਲ 41 ਕੇਸਾਂ ਦਾ ਨਿਪਟਾਰਾ ਕਰਕੇ 3,11,400,27/- ਰੁਪਏ ਦੀ ਰਕਮ ਦੇ ਨਿਪਟਾਰੇ ਕੀਤੇ ਗਏ। ਇਸ ਲੋਕ ਅਦਾਲਤ ਵਿਚ ਚੌਂਕ ਬਾਊਂਸ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ/ਦਲੀਲ ਨਹੀਂ ਹੁੰਦੀ। ਲੋਕ ਅਦਾਲਤ ਵਿਚ ਹੋਏ ਫ਼ੈਸਲੇ ਨੂੰ ਮਾਨਤਾ ਪ੍ਰਾਪਤ ਹੈ ਅਤੇ ਇਹ ਫ਼ੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁਕੱਦਮੇਬਾਜ਼ੀ ਤੋਂ ਮੁਕਤੀ ਮਿਲਦੀ ਹੈ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਦੇ ਫ਼ੈਸਲੇ ਆਪਸੀ ਰਾਜ਼ੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿਚ ਦਰਖਾਸਤ ਦੇ ਕੇ ਆਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿਚ ਫ਼ੈਸਲਾ ਹੋਏ ਕੇਸਾਂ ਵਿਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਆਉਣ ਵਾਲ਼ੀ ਕੌਮੀ ਲੋਕ ਅਦਾਲਤ ਜੋ ਕਿ ਮਿਤੀ 12.12.2026 ਨੂੰ ਜ਼ਿਲ੍ਹਾ ਫ਼ਰੀਦਕੋਟ ਵਿਖੇ ਲੱਗ ਰਹੀ ਹੈ, ਬਾਰੇ ਵੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਅਤੇ ਆਮ ਜਨਤਾ ਨੂੰ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ ਦੀ ਅਪੀਲ ਕੀਤੀ। ਅੰਤ ਵਿਚ ਜੱਜ ਸਾਹਿਬ ਨੇ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝਗੜੇ ਮੁਕਾਉ ਪਿਆਰ ਵਧਾਊ, ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੂੰ ਕਿਸਾਨ ਯੂਨੀਅਨ ਵਲੋਂ ਹਮਾਇਤ ਦੇਣ ਦਾ ਸਮਰਥਕ ਨਹੀਂ ਹਾਂ- ਬਲਾਕ ਪ੍ਰਧਾਨ ਅਗਲੀ ਖ਼ਬਰ ‘ਸ੍ਰੀ ਸ਼ਿਆਮ ਯੁਵਾ ਵੈੱਲਫ਼ੇਅਰ ਸੁਸਾਇਟੀ’ ਦੇ ਅਹੁਦੇਦਾਰ ਸਨਮਾਨਿਤ
Ad Position 24