21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਨਾਨਕ ਮਿਸ਼ਨ ਸਕੂਲ ਦੀ ਸਾਲਾਨਾ ਸਪੋਰਟਸ ਮੀਟ ਦਾ ਆਗਾਜ਼ ਖੇਡਾਂ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ- ਕਰਨੈਲ ਸਿੰਘ ਮੱਕੜ

ਕੋਟਕਪੂਰਾ, 21 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ-2026 ਦਾ ਆਗਾਜ਼ ਕੀਤਾ ਗਿਆ। ਪਹਿਲੇ ਦਿਨ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 22-11-2026
ਕੋਟਕਪੂਰਾ, 21 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ-2026 ਦਾ ਆਗਾਜ਼ ਕੀਤਾ ਗਿਆ। ਪਹਿਲੇ ਦਿਨ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਵਾਈਸ ਪ੍ਰਿੰਸੀਪਲ ਰਵਨੀਤ ਕੌਰ ਨੇ ਦੱਸਿਆ ਕਿ ਪਹਿਲੇ ਦਿਨ ਕ੍ਰੋਅ ਦੌੜ, ਫਰੌਗ ਦੌੜ, ਬਨੀ ਦੌੜ, ਜ਼ਿਗ-ਜ਼ੈਗ, ਬੱਕੇਟ-ਬਾਲ, ਕੈਰੀ ਬੌਲ ਤੋਂ ਇਲਾਵਾ 50 ਅਤੇ 100 ਮੀਟਰ ਦੌੜਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਫ਼ੁਰਤੀ ਅਤੇ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਕਰਨੈਲ ਸਿੰਘ ਮੱਕੜ ਅਤੇ ਮੈਨੇਜਰ ਪਰਜੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣ ਲਈ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਖੇਡਾਂ ਦਾ ਵਿਸ਼ੇਸ਼ ਮਹੱਤਵ ਹੈ। ਸਕੂਲ ਪੱਧਰ ਤੋਂ ਹੀ ਬੱਚਿਆਂ ਅੰਦਰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਨਾਲ ਉਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਆਪਸੀ ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਵਿਚ ਵੀ ਸਹਾਈ ਹੁੰਦੀਆਂ ਹਨ। ਡਾਇਰੈਕਟਰ ਕਰਨੈਲ ਸਿੰਘ ਮੱਕੜ ਨੇ ਸਪੋਰਟਸ ਮੀਟ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਸਾਧਨ ਹਨ ਅਤੇ ਸੰਸਥਾ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਲਈ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੇਂਡੂ ਖ਼ਰੀਦ ਕੇਂਦਰ ਬੰਦ ਕਰਨ ਖ਼ਿਲਾਫ਼ ਭੜਕੇ ਕਿਸਾਨ ਕਿੱਲਿਆਂਵਾਲੀ ਮਾਰਕੀਟ ਕਮੇਟੀ ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਬਲਾਕ ਪੱਧਰੀ ਸਬਜੈਕਟ ਮੇਲੇ ’ਚ ਸਰਕਾਰੀ ਮਿਡਲ ਸਕੂਲ ਪੱਕਾ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24