21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਲੋਟ , 21 ਨਵੰਬਰ ( ਪਾਟਿਲ )- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ ਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਮਲੋਟ ਵਿਖੇ ਪੰਜ ਪਿਆਰਿਆਂ ਦੀ ਅਗਵਾਈ ’ ਚ ਨਗਰ ਕੀਰਤਨ ਸਜਾਇਆ ਗਿਆ । ਇਸ ਮੌਕੇ ਵੱਖ - ਵੱਖ ਸਕੂਲੀ ਬੱਚਿਆਂ ਨੇ ਸ਼ਮੂਲੀਅਤ ਕੀਤੀ ।

Ad Position 21
No active advertisement
ਅਜੀਤ ਡੈਸਕ 22-11-2026
ਮਲੋਟ , 21 ਨਵੰਬਰ ( ਪਾਟਿਲ )- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ ਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਮਲੋਟ ਵਿਖੇ ਪੰਜ ਪਿਆਰਿਆਂ ਦੀ ਅਗਵਾਈ ’ ਚ ਨਗਰ ਕੀਰਤਨ ਸਜਾਇਆ ਗਿਆ । ਇਸ ਮੌਕੇ ਵੱਖ - ਵੱਖ ਸਕੂਲੀ ਬੱਚਿਆਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਦਲ ਖ਼ਾਲਸਾ ਵਲੋਂ ਜੌਹਰ ਵਿਖਾਏ ਗਏ । ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ , ਗੁਰਦੁਆਰਾ ਰੋਡ , ਜੀ . ਟੀ . ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ । ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 24 ਨਵੰਬਰ ਨੂੰ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਉਪਰੰਤ ਸਵੇਰੇ 9 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਰਤਨ ਦਰਬਾਰ ਅਤੇ ਗੁਰਮਤਿ ਦੀਵਾਨ ਸਜਾਏ ਜਾਣਗੇ । ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਰਾਤ ਦੇ ਦੀਵਾਨ ਵੀ ਹੋਣਗੇ । ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਤੇ ਪ੍ਰਚਾਰਕ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਸਮਾਗਮ ਦੌਰਾ ਨ ਗੁਰੂਘਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ ਲਈ ਵੱਡੀ ਗਿਣਤੀ ’ ਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ । ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਗੁਰੂਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ । ਇਸ ਮੌਕੇ ਪ੍ਰਧਾਨ ਹਰਜੀਤ ਸਿੰਘ , ਦਵਿਦਰਪਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ ’ ਚ ਲੋਕਾਂ ਨੇ ਸ਼ਮੂਲੀਅਤ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਰੁਜ਼ਗਾਰ ਅਤੇ ਅਪ੍ਰੈਂਟਿਸਸ਼ਿਪ ਮੇਲਾ 23 ਨੂੰ ਅਗਲੀ ਖ਼ਬਰ ਠੇਕੇਦਾਰਾਂ ਵਲੋਂ ਮੇਲਾ ਮਾਘੀ ਟਿਕਟ ਮੁਕਤ ਕਰਨ ਅਤੇ ਸਮਾਂ ਘਟਾਉਣ ਦੀ ਮੰਗ ਕਿਹਾ : ਮੇਲਾ ਕੋਟਕਪੂਰਾ ਰੋਡ ਜੇਲ੍ਹ ਵਾਲੀ ਥਾਂ...
Ad Position 24