21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਸ਼ਨ ਕੁਮਾਰ ਨੇ ਰੋਲਰ ਹਾਕੀ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਗ਼ਮਾ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀ ਜਸ਼ਨ ਕੁਮਾਰ ਪੁੱਤਰ ਮਹਿੰਦਰ ਪਾਲ ਨੇ 38ਵੀਂ ਪੰਜਾਬ ਰੋਲਰ ਹਾਕੀ ਸੂਬਾ ਪੱਧਰੀ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 22-11-2026
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀ ਜਸ਼ਨ ਕੁਮਾਰ ਪੁੱਤਰ ਮਹਿੰਦਰ ਪਾਲ ਨੇ 38ਵੀਂ ਪੰਜਾਬ ਰੋਲਰ ਹਾਕੀ ਸੂਬਾ ਪੱਧਰੀ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਫਤਹਿਬੀਰ ਸਿੰਘ ਬਰਾੜ, ਪ੍ਰਿੰਸੀਪਲ ਤੇ ਸਮੂਹ ਸਟਾਫ਼ ਮੈਂਬਰਾਂ ਨੇ ਜਸ਼ਨ ਕੁਮਾਰ ਨੂੰ ਵਧਾਈ ਦਿੰਦਿਆਂ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਵਿਦਿਆਰਥੀ ਦੇ ਮਾਪਿਆਂ ਨੂੰ ਵੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜਸ਼ਨ ਕੁਮਾਰ ਨੇ ਆਪਣੀ ਮਿਹਨਤ, ਲਗਨ ਤੇ ਖੇਡ ਪ੍ਰਤੀ ਸਮਰਪਣ ਸਦਕਾ ਇਹ ਮੁਕਾਮ ਹਾਸਿਲ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਤਿੰਨ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਵੀਲ੍ਹ ਚੇਅਰਾਂ ਦਿੱਤੀਆਂ ਅਗਲੀ ਖ਼ਬਰ ਮਲੋਟ ਵਿਖੇ ਰੁਜ਼ਗਾਰ ਅਤੇ ਅਪ੍ਰੈਂਟਿਸਸ਼ਿਪ ਮੇਲਾ 23 ਨੂੰ
Ad Position 24