21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿਜ਼ਡਮ ਵਰਲਡ ਸਕੂਲ ਵਿਖੇ ਅਥਲੈਟਿਕਸ ਮੀਟ ਕਰਵਾਈ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)- ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਸਰੀਰਕ ਤੰਦਰੁਸਤੀ ਤੇ ਖੇਡਾਂ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਅਥਲੈਟਿਕ ਮੀਟ ਕਰਵਾਈ ਗਈ। ਇਸ ਖੇਡ ਸਮਾਗਮ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਥਲੈਟਿਕ ਮੀਟ ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਜਸਵਿੰਦਰ ਸਿੰਘ, ਨਾਲ ਡਾਇਰੈਕਟਰ ਡਾ. ਦਲਜੀਤ ਸਿੰਘ ਤੇ ਹੋਰ। 22-11-2026
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)- ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਸਰੀਰਕ ਤੰਦਰੁਸਤੀ ਤੇ ਖੇਡਾਂ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਅਥਲੈਟਿਕ ਮੀਟ ਕਰਵਾਈ ਗਈ। ਇਸ ਖੇਡ ਸਮਾਗਮ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਡਾ. ਦਲਜੀਤ ਸਿੰਘ ਨੇ ਵਿਸ਼ੇਸ਼ ਸਲਾਹਕਾਰ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਅਗਵਾਈ ਪ੍ਰਿੰਸੀਪਲ ਜੋਤੀ ਗਾਂਧੀ, ਵਾਈਸ ਪ੍ਰਿੰਸੀਪਲ ਸੋਨੀਆ, ਕੋਆਰਡੀਨੇਟਰ ਅਮਨਦੀਪ ਕੌਰ ਬਰਾੜ, ਸਟੈਫੀ ਅਤੇ ਪੂਨਮ ਸ਼ਰਮਾ ਵਲੋਂ ਕੀਤੀ ਗਈ। ਸਮੁੱਚੇ ਖੇਡ ਮੁਕਾਬਲੇ ਡੀਨ ਅਮਨਦੀਪ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਡਾ. ਦਲਜੀਤ ਸਿੰਘ ਵਲੋਂ ਜੋਤ ਜਗਾ ਕੇ ਕੀਤੀ ਗਈ। ਇਸ ਉਪਰੰਤ ਖੇਡ ਭਾਵਨਾ, ਏਕਤਾ ਤੇ ਅਨੁਸ਼ਾਸਨ ਦੇ ਪ੍ਰਤੀਕ ਵਜੋਂ ਮਸ਼ਾਲ ਜਗਾਈ ਗਈ ਅਤੇ ਰੰਗ-ਬਿਰੰਗੇ ਗੁਬਾਰੇ ਅਸਮਾਨ ਵਿਚ ਛੱਡੇ ਗਏ। ਇਸ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਸ਼ਾਨਦਾਰ ਮਾਰਚ ਪਾਸਟ ਨੇ ਸਮਾਗਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾ ਦਿੱਤਾ। ਅਥਲੈਟਿਕ ਮੀਟ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀਆਂ ਲਈ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ। ਨੰਨ੍ਹੇ-ਮੁੰਨੇ ਬੱਚਿਆਂ ਲਈ ਬਟਰਫਲਾਈ ਰੇਸ, 50 ਮੀਟਰ ਦੌੜ, ਥਰੀ ਲੈਗ ਰੇਸ, ਹਰਡਲ ਰੇਸ, ਬੈਗਪੈਕ ਰੇਸ, ਜੰਪ ਰੇਸ ਅਤੇ ਫਰੌਗ ਰੇਸ ਕਰਵਾਈਆਂ ਗਈਆਂ। ਛੋਟੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸੇ ਤਰ੍ਹਾਂ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ 100, 200, 400 ਤੇ 800 ਮੀਟਰ ਦੌੜਾਂ ਤੋਂ ਇਲਾਵਾ ਸ਼ਾਟਪੁੱਟ, ਡਿਸਕਸ ਥਰ੍ਹੋ, ਜੈਵਲਿਨ ਥਰ੍ਹੋ, ਲੌਂਗ ਜੰਪ, ਹਾਈ ਜੰਪ ਤੇ ਰਿਲੇਅ ਰੇਸ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵਿਚਕਾਰ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ। ਮੁਕਾਬਲਿਆਂ ਦੇ ਅੰਤ ਵਿਚ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਰਹੂਮ ਪਵਨ ਬਾਂਸਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਫਤਹਿ ਸਿੰਘ ਬਾਦਲ ਅਗਲੀ ਖ਼ਬਰ ਜੋਗਿੰਦਰ ਸਿੰਘ ਹਰਾਜ ਨੇ ਸਟੇਟ ਮਾਸਟਰ ਅਥਲੈਟਿਕ ਮੀਟ ’ਚ ਤਿੰਨ ਤਗ਼ਮੇ ਜਿੱਤੇ
Ad Position 24