21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜ਼ਿਲ੍ਹੇ ਅੰਦਰ 9,35,077.03 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਦੇ ਨਾਲ ਹੀ ਅਦਾਇਗੀ ਦੇ ਕੰਮ ਨੂੰ ਵੀ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

Ad Position 21
No active advertisement
? 22-11-2026
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਦੇ ਨਾਲ ਹੀ ਅਦਾਇਗੀ ਦੇ ਕੰਮ ਨੂੰ ਵੀ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਸੰਬੰਧੀ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 20 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 9,48,635.7 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ 9,35,077.03 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 7,65,406.96 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਲਈ ਸ਼ਰਨਜੀਤ ਸਿੰਘ ਸੰਧੂ ਵਲੋਂ ਦਾਅਵੇਦਾਰੀ ਪੇਸ਼
Ad Position 24