22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਦਾ ਸੁਲਤਾਨਪੁਰ ਲੋਧੀ ਦਾ ਵਿੱਦਿਅਕ ਫ਼ੇਰਾ

ਜੈਤੋ, 22 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਚੁੰਨੀ ਲਾਲ ਸਚਦੇਵਾ ਡੀ. ਏ.

Ad Position 21
No active advertisement
?? 23-11-2026
ਜੈਤੋ, 22 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਚੁੰਨੀ ਲਾਲ ਸਚਦੇਵਾ ਡੀ.ਏ.ਵੀ. ਸੈਟਨਰੀ ਪਬਲਿਕ ਸਕੂਲ ਜੈਤੋ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਵਿਦਿਅਕ ਫ਼ੇਰਾ ਲਗਾਇਆ ਗਿਆ। ਇਸ ਫ਼ੇਰੇ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਧਾਰਮਿਕ ਵਿਰਾਸਤ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਇਆ। ਪ੍ਰਿੰਸੀਪਲ ਜੋਤੀ ਸ਼ਰਮਾ ਨੇ ਦੱਸਿਆ ਕਿ ਇਸ ਵਿਦਿਅਕ ਫ਼ੇਰੇ ਦੌਰਾਨ ਵਿਦਿਆਰਥੀਆਂ ਨੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਹੱਟ ਸਾਹਿਬ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਬਾਰੇ ਜਾਣ ਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਮੁੱਦਕੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਅਨੁਸ਼ਾਸਨ, ਆਪਸੀ ਸਹਿਯੋਗ, ਸੇਵਾ ਭਾਵਨਾ ਤੇ ਆਪਣੀ ਵਿਰਾਸਤ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੇ ਇਸ ਫ਼ੇਰੇ ਦਾ ਭਰਪੂਰ ਆਨੰਦ ਮਾਣਿਆ ਅਤੇ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ ਤੇ ਧਾਰਮਿਕ ਵਿਰਾਸਤ ਨੂੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਮੌਕਾ ਪ੍ਰਾਪਤ ਕੀਤਾ। ਪ੍ਰਿੰਸੀਪਲ ਜੋਤੀ ਸ਼ਰਮਾ ਨੇ ਕਿਹਾ ਕਿ ਅਜਿਹੇ ਵਿਦਿਅਕ ਫ਼ੇਰੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬੋਸਟਨ ਇੰਟਰਨੈਸ਼ਨਲ ਸਕੂਲ ਮਹਿਮੂਆਣਾ ਦੇ ਪ੍ਰਿੰਸੀਪਲ ਰੱਖਣਪ੍ਰੀਤ ਕੌਰ ਦੀ ਫ਼ੈਪ ਐਵਾਰਡ 2026 ਲਈ ਚੋਣ ਅਗਲੀ ਖ਼ਬਰ ਕਸਬਾ ਬਰਗਾੜੀ ਦੇ ਬੀ.ਐਲ.ਓਜ ਨੇ ਵੋਟਾਂ ਸੰਬੰਧੀ ਲਗਾਇਆ ਕੈਂਪ
Ad Position 24