ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਵਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਹਰਮਹਿੰਦਰਪਾਲ)-ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਤਰਤਾਰਨ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਗਈ।
ਬ
ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਮੌਕੇ ਮੌਜੂਦ ਟੀਮ ਅਤੇ ਹੋਰ। ਅਜੀਤ ਤਸਵੀਰ
23-11-2026
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਹਰਮਹਿੰਦਰਪਾਲ)-ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਤਰਤਾਰਨ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਗਈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਪਲਸ ਪੋਲੀਓ ਮੁਹਿੰਮ 24 ਨਵੰਬਰ 2026 ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਲਸ ਪੋਲੀਓ ਰਾਊਂਡ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 0 ਤੋਂ 5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਜਨਵਰੀ 2011 ਤੋਂ ਭਾਰਤ ਵਿਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਮਿਲਆ ਅਤੇ ਵਿਸ਼ਵ ਸਿਹਤ ਸੰਸਥਾ ਵਲੋਂ 2014 ਵਿਚ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਮੀਡੀਆ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜੋ ਕੋਈ ਵੀ 0 ਸਾਲ ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾ ਤੋਂ ਵਾਂਝਾ ਨਾ ਰਹਿ ਜਾਵੇ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁਲ 784 ਟੀਮਾਂ ਦਾ ਗਠਨ ਕੀਤਾ ਗਿਆ ਹੈ, ਇਹ ਟੀਮਾਂ ਅੱਜ ਬੂਥਾਂ ’ਤੇ ਬੈਠ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ ਅਤੇ ਜਿਹੜੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾ ਨੂੰ 23 ਅਤੇ 24 ਨਵੰਬਰ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। ਇਸ ਤੋਂ ਇਲਾਵਾ 22 ਮੋਬਾਈਲ ਟੀਮਾਂ, ਜੋ ਕਿ ਦੂਰ ਦੁਰਾਡੇ ਭੱਠਿਆਂ, ਮਾਇਗਰੇਟਰੀ, ਆਬਾਦੀ, ਢਾਣੀਆਂ, ਦਾਣਾ ਮੰਡੀਆਂ, ਫੈਕਟਰੀਆਂ ਆਦਿ ਵਿਚ ਜਾ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ ਅਤੇ 7 ਟਰਾਂਜਿਟ ਟੀਮਾਂ ਜੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਆਦਿ ’ਤੇ ਸਫ਼ਰ ਕਰ ਰਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ। ਇਨ੍ਹਾਂ ਟੀਮਾਂ ਦੀ ਸੁਪਰਵੀਜ਼ਨ ਲਈ 88 ਸੁਪਰਵਾਈਜ਼ਰ ਲਗਾਏ ਗਏ ਹਨ। ਇਸ ਮੌਕੇ ਡਾ. ਅਰਪਣ ਐਸ.ਐਮ.ਓ. ਸ੍ਰੀ ਮ ੁਕਤਸਰ ਸਾਹਿਬ, ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਡਾ. ਰੋਬਿਨ ਮੈਡੀਕਲ ਅਫ਼ਸਰ, ਸਰਬਜੀਤ ਸਿੰਘ ਜ਼ਿਲ੍ਹਾ ਕੋਲਡ ਚੇਨ ਅਫ਼ਸਰ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਗੁਰਪ੍ਰੀਤ ਸਿੰਘ ਅਤੇ ਸਿਹਤ ਸਟਾਫ਼ ਹਾਜ਼ਰ ਸਨ।