ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਕਈ ਬੀਬੀਆਂ ਸ਼ਾਮਿਲ ਹੋਈਆਂ
ਕੋਟਕਪੂਰਾ, 22 ਨਵੰਬਰ (ਰਿੰਕੂ ਮਲਹੋਤਰਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕੋਟਕਪੂਰਾ ਹਲਕੇ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ। ਜਦੋਂ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸ਼ਹਿਰੀ ਵਾਰਡਾਂ ਵਿਚੋਂ ਬੀਬੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।
ਕੋਟਕਪੂਰਾ, 22 ਨਵੰਬਰ (ਰਿੰਕੂ ਮਲਹੋਤਰਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕੋਟਕਪੂਰਾ ਹਲਕੇ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ। ਜਦੋਂ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸ਼ਹਿਰੀ ਵਾਰਡਾਂ ਵਿਚੋਂ ਬੀਬੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਦੀ ਧਰਮਪਤਨੀ ਅਮਨਜੀਤ ਕੌਰ ਬਰਾੜ, ਨੂੰਹ ਡਾ. ਗੁਰਮੇਹਰ ਸ਼ੇਰਗਿੱਲ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਮਨਜੀਤ ਕੌਰ ਨੰਗਲ ਵਲੋਂ ਸ਼ਾਮਿਲ ਹੋਈਆਂ ਬੀਬੀਆਂ ਦਾ ਸਵਾਗਤ ਕੀਤਾ ਗਿਆ। ਪਾਰਟੀ ’ਚ ਸ਼ਾਮਿਲ ਹੋਣ ਵਾਲੀਆਂ ਬੀਬੀਆਂ ਨੂੰ ਸਿਰੋਪਾਓ ਅਤੇ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਅਮਨਜੀਤ ਕੌਰ ਬਰਾੜ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਲਗਾਤਾਰ ਹੋ ਰਿਹਾ ਵਾਧਾ ਪਾਰਟੀ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਆਂ ਸ਼ਾਮਿਲ ਹੋਈਆਂ ਬੀਬੀਆਂ ਦੇ ਸਹਿਯੋਗ ਨਾਲ ਪਾਰਟੀ ਨੂੰ ਹਲਕੇ ਵਿਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਜੰਗੀਰ ਸਿੰਘ, ਜਗਰੂਪ ਸਿੰਘ ਸਾਬਕਾ ਏ.ਐਸ.ਆਈ., ਬੀਬੀ ਕਮਲੇਸ਼ ਕੌਰ, ਹੈਪੀ ਖਾਰਾ, ਰਾਜਾ ਖਾਰਾ ਵੀ ਮੌਜੂਦ ਸਨ।