22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਲਸ ਪੋਲੀਓ ਮੁਹਿੰਮ ਦੌਰਾਨ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਧਕ ਬੂੰਦਾਂ

ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਲੋਂ ਅੱਜ ਪਲੱਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਪੋਲੀਓ ਬੂਥ ’ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 23-11-2026
ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਲੋਂ ਅੱਜ ਪਲੱਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਪੋਲੀਓ ਬੂਥ ’ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨ ਪਾਲ ਸਿੱਧੂ ਅਤੇ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਦਾਸ ਰਿੰਕੂ, ਜਸਵਿੰਦਰ ਮਨਚੰਦਾ, ਅਮਨਦੀਪ ਸਿੰਘ ਵਿੱਕੀ, ਹਰਜੀਤ ਸਿੰਘ, ਜਸਵਿੰਦਰ ਸਿੰਘ ਸੇਖੋਂ, ਮਿੰਟੂ, ਯੁਵਰਾਜ, ਸਿਹਤ ਕਰਮਚਾਰੀ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਵਾਰ ਲਗਪਗ 56000 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੁਹਿੰਮ ਲਈ 332 ਪੋਲੀਓ ਬੂਥ, 11 ਮੋਬਾਈਲ ਟੀਮਾਂ ਅਤੇ 17 ਟਰਾਂਜ਼ਿਟ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਏ.ਐਨ.ਐਮਜ਼, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਵਲੋਂ ਵੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਲੱਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਅਤੇ ਆਮ ਲੋਕਾਂ ਵਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਪੋਲੀਓ ਮੁਕਤ ਸਮਾਜ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਕਿਸੇ ਕਾਰਨ ਅੱਜ ਪੋਲੀਓ ਰੋਧਕ ਬੂੰਦਾਂ ਨਹੀਂ ਪਿਲਾਈਆਂ ਜਾ ਸਕੀਆਂ, ਉਨ੍ਹਾਂ ਨੂੰ 23 ਅਤੇ 24 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਘਰ ਘਰ ਟੀਮਾਂ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣਗੀਆਂ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਯੂਥ ਕਲੱਬ ਨੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਰੋਜ਼ਾ ਸਪੋਰਟਸ ਮੀਟ ਸੰਪੰਨ
Ad Position 24