22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਪਾਲ ਗਿਰੀ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਕੋਟਕਪੂਰਾ, 22 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਸ੍ਰੀ ਗੁਪਾਲ ਗਿਰੀ ਪਬਲਿਕ ਸਕੂਲ ਵਿਖੇ ਸਮੂਹ ਇਲਾਕਾ ਨਿਵਾਸੀਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੁੱਚੀ ਮਨੁੱਖਤਾ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਡੇਰਾ ਬਾਬਾ ਦੁੱਧਾਧਾਰੀ ਦੇ ਮਹੰਤ ਗੀਤਾ ਅਨੰਦ ਗਿਰੀ, ਅਸ਼ੋਕ ਗਿਰੀ ਅਤੇ ਸੰਗਤ ਨੇ ਪਾਠ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਚੋਰੀ ਹੋਇਆ ਮੋਟਰਸਾਈਕਲ ਅਸਲ ਮਾਲਕ ਹਵਾਲੇ ਕਰਦੇ ਹੋਏ ਪੀ.ਸੀ.ਆਰ ਮੁਲਾਜ਼ਮ। ਤਸਵੀਰ : ਹੇਮੰਤ ਸ਼ਰਮਾ 23-11-2026
ਕੋਟਕਪੂਰਾ, 22 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਸ੍ਰੀ ਗੁਪਾਲ ਗਿਰੀ ਪਬਲਿਕ ਸਕੂਲ ਵਿਖੇ ਸਮੂਹ ਇਲਾਕਾ ਨਿਵਾਸੀਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੁੱਚੀ ਮਨੁੱਖਤਾ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਡੇਰਾ ਬਾਬਾ ਦੁੱਧਾਧਾਰੀ ਦੇ ਮਹੰਤ ਗੀਤਾ ਅਨੰਦ ਗਿਰੀ, ਅਸ਼ੋਕ ਗਿਰੀ ਅਤੇ ਸੰਗਤ ਨੇ ਪਾਠ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਤੇ ਵਾਈਸ ਪ੍ਰਿੰਸੀਪਲ ਲਖਵੀਰ ਕੌਰ ਨੇ ਦੱਸਿਆ ਕਿ ਇਲਾਕੇ ਦੀ ਸੰਗਤ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਉਣ ਦਾ ਮੁੱਖ ਮੰਤਵ ਸਮੁੱਚੀ ਮਨੁੱਖਤਾ ਦੀ ਭਲਾਈ, ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸ਼ਾਂਤੀ ਲਈ ਅਰਦਾਸ ਕਰਨਾ ਹੈ। ਉਨ੍ਹਾਂ ਸਮਾਗਮ ਵਿਚ ਸਹਿਯੋਗ ਦੇਣ ਵਾਲੀ ਸਮੁੱਚੀ ਸੰਗਤ ਅਤੇ ਸਕੂਲ ਕਮੇਟੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪੜ੍ਹਾਈ ਦੇ ਨਾਲ - ਨਾਲ ਬੱਚਿਆਂ ਨੂੰ ਧਾਰਮਿਕ, ਨੈਤਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਨ ਦੇ ਨਾਲ-ਨਾਲ ਚੰਗੇ ਸੰਸਕਾਰਾਂ ਦੇ ਧਾਰਨੀ ਬਣ ਸਕਣ। ਅਜਿਹੇ ਧਾਰਮਿਕ ਸਮਾਗਮ ਬੱਚਿਆਂ ਵਿਚ ਸੇਵਾ, ਨਿਮਰਤਾ, ਸਹਿਣਸ਼ੀਲਤਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ। ਇਸ ਮੌਕੇ ਜਗਦੇਵ ਸਿੰਘ ਸੰਘਾ, ਓਮ ਪ੍ਰਕਾਸ਼, ਟੇਕ ਚੰਦ, ਸੋਨੂੰ ਗੋਇਲ, ਵਿਨੋਦ ਭਾਰਤੀ, ਆਸ਼ੂ, ਬਲਜਿੰਦਰ ਸਿੰਘ, ਲੱਕੀ, ਰਮਨ ਸਰਮਾ, ਨੀਤੂ , ਰਵੀਨਾ, ਨੀਸ਼ਾ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਅੱਜ ਬਰਸੀ ’ਤੇ ਵਿਸ਼ੇਸ਼-ਹਰਪ੍ਰੀਤ ਸਿੰਘ ਰਾਜਾ ਬਰਾੜ
Ad Position 24