22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਪਿੰਡਾਂ ’ਚ ਮੀਟਿੰਗਾਂ ਅੱਜ

ਮਲੋਟ, 22 ਨਵੰਬਰ (ਪਾਟਿਲ)-ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਦੀਆਂ ਮਾਵਾਂ-ਧੀਆਂ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਵਲੋਂ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ 1 ਦਸੰਬਰ ਨੂੰ ਹਲਕਾ ਮਲੋਟ ਦਾ ਦੌਰਾ ਕੀਤਾ ਜਾਵੇਗਾ।

Ad Position 21
No active advertisement
ਬੱਸ ਸਟੈਂਡ ਰਾਮਪੁਰਾ ਵਿਖੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਂਦੇ ਹੋਏ ਡਾ: ਸ਼ੈਲੀ ਅਰੋੜਾ ਅਤੇ ਨਾਲ ਹੋਰ ਸਿਹਤ ਕਰਮਚਾਰੀ। ਤਸਵੀਰ : ਹੇਮੰਤ ਸ਼ਰਮਾ 23-11-2026
ਮਲੋਟ, 22 ਨਵੰਬਰ (ਪਾਟਿਲ)-ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਦੀਆਂ ਮਾਵਾਂ-ਧੀਆਂ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਵਲੋਂ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ 1 ਦਸੰਬਰ ਨੂੰ ਹਲਕਾ ਮਲੋਟ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰੇ ਦੀਆਂ ਤਿਆਰੀਆਂ ਸਬੰਧੀ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਵਲੋਂ 23 ਨਵੰਬਰ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨੂੰ ਲਾਮਬੰਦ ਕਰਨਾ ਹੈ। ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਭਾਗਸਰ ਵਿਖੇ ਸਵੇਰੇ 8 ਵਜੇ, ਨੰਦਗੜ੍ਹ ਵਿਖੇ 9 ਵਜੇ, ਸੰਮੇਵਾਲੀ ਵਿਖੇ 10 ਵਜੇ, ਮੰਡੀ ਲੱਖੇਵਾਲੀ ਵਿਖੇ 11 ਵਜੇ, ਲੱਖੇਵਾਲੀ ਵਿਖੇ 11:45 ਵਜੇ, ਮਦਰੱਸਾ ਵਿਖੇ ਦੁਪਹਿਰ 12:30 ਵਜੇ, ਚੱਕ ਮਦਰੱਸਾ ਵਿਖੇ 1:15 ਵਜੇ, ਰਾਮਗੜ੍ਹ ਵਿਖੇ 2 ਵਜੇ, ਮੌੜ ਵਿਖੇ 3 ਵਜੇ ਅਤੇ ਬਲਮਗੜ੍ਹ ਵਿਖੇ ਸ਼ਾਮ 4 ਵਜੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਰਾਹੀਂ 1 ਦਸੰਬਰ ਦੇ ਪ੍ਰੋਗਰਾਮ ਲਈ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਲੋਕ ਅਦਾਲਤ ਦੌਰਾਨ ਚੈੱਕ ਬਾਊਂਸ ਕੇਸਾਂ ਦੇ ਨਿਪਟਾਰੇ ਅਗਲੀ ਖ਼ਬਰ ਬਲਾਕ ਮੁਕਤਸਰ-1 ਦੇ ਦੋ ਰੋਜ਼ਾ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਸੰਪੰਨ
Ad Position 24