22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਾਬਾਲਗ ਬੱਚਿਆਂ ਤੋਂ ਮਜ਼ਦੂਰੀ ਕਰਵਾਉਣਾ ਜਾਰੀ ਅਧਿਕਾਰੀ ਸੈਮੀਨਾਰ ਲਗਾਉਣ ਤੱਕ ਸੀਮਤ

ਗਿੱਦੜਬਾਹਾ, 22 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਮਾਮਲੇ ਅਕਸਰ ਹੀ ਦੇਖਣ ਨੂੰ ਮਿਲ ਰਹੇ ਹਨ। ਅਧਿਕਾਰੀਆਂ ਵਲੋਂ ਬਾਲ ਅਤੇ ਕਿਸ਼ੋਰ ਮਜ਼ਦੂਰੀ ਨੂੰ ਰੋਕਣ ਲਈ ਲਗਾਏ ਜਾ ਰਹੇ ਸੈਮੀਨਾਰ ਸਿਰਫ਼ ਖਾਨਾਪੂਰਤੀ ਲੱਗ ਰਹੀ ਹੈ।

Ad Position 21
No active advertisement
ਅਜੀਤ ਡੈਸਕ 23-11-2026
ਗਿੱਦੜਬਾਹਾ, 22 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਮਾਮਲੇ ਅਕਸਰ ਹੀ ਦੇਖਣ ਨੂੰ ਮਿਲ ਰਹੇ ਹਨ। ਅਧਿਕਾਰੀਆਂ ਵਲੋਂ ਬਾਲ ਅਤੇ ਕਿਸ਼ੋਰ ਮਜ਼ਦੂਰੀ ਨੂੰ ਰੋਕਣ ਲਈ ਲਗਾਏ ਜਾ ਰਹੇ ਸੈਮੀਨਾਰ ਸਿਰਫ਼ ਖਾਨਾਪੂਰਤੀ ਲੱਗ ਰਹੀ ਹੈ। ਜ਼ਿਕਰਯੋਗ ਹੈ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ (ਪਾਬੰਦੀ ਅਤੇ ਨਿਯਮ) ਸੋਧ ਐਕਟ 2016 ਤਹਿਤ ਕੋਈ ਵੀ ਬਾਲ ਅਤੇ ਕਿਸ਼ੋਰ ਪਾਸੋਂ ਮਜ਼ਦੂਰੀ ਨਹੀਂ ਕਰਾ ਸਕਦਾ ਅਤੇ ਸਖ਼ਤ ਸਜ਼ਾਵਾਂ ਹਨ। ਬਾਲ ਮਜ਼ਦੂਰੀ ਨੂੰ ਰੋਕਣ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਮੇਂ-ਸਮੇਂ ’ਤੇ ਆਮ ਲੋਕਾਂ ਨੂੰ ਸੈਮੀਨਾਰ ਲਗਾ ਕੇ ਜਾਗਰੂਕ ਵੀ ਕੀਤਾ ਜਾਂਦਾ ਹੈ। ਜ਼ਮੀਨੀ ਹਕੀਕਤ ਇਹ ਹੈ ਕਿ ਅਕਸਰ ਹੀ ਢਾਬਿਆਂ, ਦੁਕਾਨਾਂ, ਫੈਕਟਰੀਆਂ ਜਾਂ ਰੇਹੜੀਆਂ ਤੋਂ ਇਲਾਵਾ ਹੋਰ ਅਨੇਕਾਂ ਥਾਵਾਂ ’ਤੇ ਦੇਖਿਆ ਜਾ ਸਕਦਾ ਹੈ ਕਿ ਨਾਬਾਲਗ ਬੱਚਿਆਂ ਪਾਸੋਂ ਮਜ਼ਦੂਰੀ ਕਰਵਾਈ ਜਾ ਰਹੀ ਹੈ। ਇੰਝ ਲੱਗ ਰਿਹਾ ਹੈ ਕਿ ਨਾਬਾਲਗ ਬੱਚਿਆਂ ਪਾਸੋਂ ਮਜ਼ਦੂਰੀ ਕਰਵਾਉਣ ਵਾਲੇ ਅਜਿਹੇ ਮਾਲਿਕਾਂ ’ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ। ਜਾਂ ਫਿਰ ਕਾਨੂੰਨ ਦਫ਼ਤਰੀ ਫਾਈਲਾਂ ਦੇ ਭਾਰ ਹੇਠ ਹੀ ਦੱਬਿਆ ਪਿਆ ਹੈ। ਉੱਘੇ ਵਕੀਲ ਨਰਾਇਣ ਸਿੰਗਲਾ ਅਤੇ ਜਨਜਿੰਦਰ ਸਿੰਘ ਧਾਲੀਵਾਲ ਦਾ ਕਹਿਣਾ ਸੀ ਕਿ ਬਾਲ ਮਜ਼ਦੂਰੀ ਸਾਡੇ ਸਮਾਜ ’ਤੇ ਕਾਲਾ ਧੱਬਾ ਹੈ। ਜਿਹੜੇ ਬੱਚਿਆਂ ਦੇ ਹੱਥਾਂ ਵਿਚ ਕਲਮ ਤੇ ਕਿਤਾਬਾਂ ਹੋਣੀਆਂ ਚਾਹੀਦੀਆਂ ਹਨ ਉਨ੍ਹਾਂ ਦੇ ਹੱਥਾਂ ਵਿਚ ਔਜਾਰ ਦੇ ਕੇ ਮਜ਼ਦੂਰੀ ਕਰਵਾਈ ਜਾ ਰਹੀ ਹੈ। ਜਿਹੜੇ ਲੋਕ ਨਾਬਾਲਿਗਾਂ ਪਾਸੋਂ ਮਜ਼ਦੂਰੀ ਕਰਵਾਉਂਦੇ ਹਨ, ਉਨ੍ਹਾਂ ਲਈ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਹਨ। ਉਨ੍ਹਾਂ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਾਲ ਤੇ ਕਿਸ਼ੋਰ ਮਜ਼ਦੂਰੀ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਆਪਣੇ ਦਫ਼ਤਰਾ ਤੋਂ ਬਹਰ ਆਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 9,49,146.23 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਗਲੀ ਖ਼ਬਰ -ਇਕ ਨਜ਼ਰ ਇੱਧਰ ਵੀ- ਬਹੁਕਰੋੜੀ ਲਾਗਤ ’ਤੇ ਕੰਕਰੀਟ ਨਾਲ ਨਵਿਆਈ ਗਈ ਸਰਹਿੰਦ ਫੀਡਰ ਨਹਿਰ ਦੀਆਂ ਕੰਧਾਂ ’ਤੇ ਉਗਿਆ ਸਰਕੰਡਾ
Ad Position 24