22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 9,49,146.23 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ

ਸ੍ਰੀ ਮੁਕਤਸਰ ਸਾਹਿਬ , 22 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ , ਜਿਸ ਕਾਰਨ ਹੁਣ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਘਟਣੀ ਸ਼ੁਰੂ ਹੋ ਗਈ ਹੈ ਅਤੇ ਕਈ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ , ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ ਚ ਝੋਨੇ ਦੀ ਆਮਦ , ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ , ਬਾਰਦਾਨਾ , ਪੀਣ ਵਾਲਾ ਪਾਣੀ , ਸਫ਼ਾਈ , ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ।

Ad Position 21
No active advertisement
ਅਜੀਤ ਡੈਸਕ 23-11-2026
ਸ੍ਰੀ ਮੁਕਤਸਰ ਸਾਹਿਬ , 22 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ , ਜਿਸ ਕਾਰਨ ਹੁਣ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਘਟਣੀ ਸ਼ੁਰੂ ਹੋ ਗਈ ਹੈ ਅਤੇ ਕਈ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ , ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ ਚ ਝੋਨੇ ਦੀ ਆਮਦ , ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ , ਬਾਰਦਾਨਾ , ਪੀਣ ਵਾਲਾ ਪਾਣੀ , ਸਫ਼ਾਈ , ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ । ਇਸ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ , ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ , ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ । ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 21 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ ਚ 9,49,146.23 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ , ਜਦਕਿ ਵੱਖ - ਵੱਖ ਖ਼ਰੀਦ ਏਜੰਸੀਆਂ ਵਲੋਂ 9,40,751.49 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 7,84,598.56 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ।
Ad Position 22
No active advertisement
ਪਿਛਲੀ ਖ਼ਬਰ ਚੋਰੀ ਹੋਇਆ ਮੋਟਰਸਾਈਕਲ ਲੱਭ ਕੇ ਅਸਲ ਮਾਲਕ ਹਵਾਲੇ ਕੀਤਾ ਅਗਲੀ ਖ਼ਬਰ ਨਾਬਾਲਗ ਬੱਚਿਆਂ ਤੋਂ ਮਜ਼ਦੂਰੀ ਕਰਵਾਉਣਾ ਜਾਰੀ ਅਧਿਕਾਰੀ ਸੈਮੀਨਾਰ ਲਗਾਉਣ ਤੱਕ ਸੀਮਤ
Ad Position 24