22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਤਿੰਨ ਦਿਨਾ ਪੱਲਸ ਪੋਲੀਓ ਮੁਹਿੰਮ ਚਲਾਈ

ਰਾਮਪੁਰਾ ਫੂਲ, 22 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਤਿੰਨ ਦਿਨਾਂ ਪੱਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਬੱਸ ਸਟੈਂਡ ਰਾਮਪੁਰਾ ਵਿਖੇ ਲਗਾਏ ਗਏ ਪੋਲੀਓ ਬੂਥ ਤੋਂ ਨੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 23-11-2026
ਰਾਮਪੁਰਾ ਫੂਲ, 22 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਤਿੰਨ ਦਿਨਾਂ ਪੱਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਬੱਸ ਸਟੈਂਡ ਰਾਮਪੁਰਾ ਵਿਖੇ ਲਗਾਏ ਗਏ ਪੋਲੀਓ ਬੂਥ ਤੋਂ ਨੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਸ਼ੈਲੀ ਅਰੋੜਾ ਨੇ ਕਿਹਾ ਕਿ ਪੋਲੀਓ ਵਰਗੀ ਖ਼ਤਰਨਾਕ ਬਿਮਾਰੀ ’ਤੇ ਦੇਸ਼ ਵਲੋਂ ਹਾਸਲ ਕੀਤੀ ਜਿੱਤ ਨੂੰ ਬਰਕਰਾਰ ਰੱਖਣ ਲਈ ਮਾਪਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 0 ਤੋਂ 5 ਸਾਲ ਤੱਕ ਦੇ ਆਪਣੇ ਹਰੇਕ ਬੱਚੇ ਨੂੰ ਪਲਸ ਪੋਲੀਓ ਮੁਹਿੰਮ ਦੌਰਾਨ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਕਿਹਾ ਕਿ ਜਿਹੜੇ ਬੱਚਿਆਂ ਨੂੰ ਪਹਿਲਾਂ ਵੀ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ, ਉਨ੍ਹਾਂ ਨੂੰ ਵੀ ਇਸ ਮੁਹਿੰਮ ਦੌਰਾਨ ਬੂੰਦਾਂ ਪਿਲਾਉਣੀਆਂ ਲਾਜ਼ਮੀ ਹਨ। ਇਸ ਮੌਕੇ ਬਲਾਕ ਐਜੂਕੇਟਰ ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਸਿਹਤ ਸੁਪਰਵਾਈਜ਼ਰ, ਗੁਰਮੀਤ ਕੌਰ ਐਲ.ਐਚ.ਵੀ, ਮਿਸ ਕਮਲਦੀਪ ਕੌਰ ਏ.ਐਨ.ਐਮ. ਹਰਜੀਤ ਸਿੰਘ, ਜਗਮੀਤ ਕੌਰ ਏ.ਐਨ.ਐਮ. ਨਰਸਿੰਗ ਵਿਦਿਆਰਥਣਾਂ ਸਮੇਤ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਡਾ: ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਸੱਭਿਆਚਾਰਕ ਸਮਾਗਮ ਅਗਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ ਵਿਚ ਹਵਾਲਾਤੀ ਕੋਲੋਂ 3.40 ਗ੍ਰਾਮ ਗਾਂਜਾ ਬਰਾਮਦ
Ad Position 24