ਗੁਰਦੁਆਰਾ ਸਾਹਿਬ ਪਹੁੰਚਣ ’ਤੇ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ
ਭਗਤਾ ਭਾਈਕਾ, 22 ਨਵੰਬਰ (ਸੁਖਪਾਲ ਸਿੰਘ ਸੋਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਬੰਧੀ ਪ੍ਰਭਾਤ ਫੇਰੀ ਅੱਜ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਭਗਤਾ ਭਾਈਕਾ ਵਿਖੇ ਪਹੁੰਚਣ ਤੇ ਭਰਵਾ ਸਵਾਗਤ ਕੀਤਾ ਗਿਆ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਭਗਤਾ ਭਾਈਕਾ, 22 ਨਵੰਬਰ (ਸੁਖਪਾਲ ਸਿੰਘ ਸੋਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਬੰਧੀ ਪ੍ਰਭਾਤ ਫੇਰੀ ਅੱਜ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਭਗਤਾ ਭਾਈਕਾ ਵਿਖੇ ਪਹੁੰਚਣ ਤੇ ਭਰਵਾ ਸਵਾਗਤ ਕੀਤਾ ਗਿਆ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਗਿਆਨੀ ਸੁਖਦੇਵ ਸਿੰਘ ਭਗਤਾ ਕੀਰਤਨੀ ਜੱਥਾ ਨੇ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ ਸਬੰਧੀ ਚਾਨਣਾ ਪਾਉਂਦੇ ਸੰਗਤਾਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ ਨੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਅਵਤਾਰ ਦਿਵਸ ਸਬੰਧੀ ਕੱਢੀ ਜਾ ਰਹੀ ਸੋਭਾ ਯਾਤਰਾ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਦੀ ਕ੍ਰਾਂਤੀਕਾਰੀ ਯੋਧੇ ਸਨ ਅਤੇ ਉਹ ਸਾਰੇ ਸਮਾਜ ਨੂੰ ਬਰਾਬਰ ਵੇਖਣਾ ਚਾਹੁੰਦੇ ਸਨ। ਇਸ ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਵਲੋਂ ਕਰੀਬ ਦਸ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਕਮੇਟੀ ਪ੍ਰਧਾਨ ਮਾ: ਜਸਪਾਲ ਸਿੰਘ ਨੇ ਪਹੁੰਚੀਆਂ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਵੱਖ-ਵੱਖ ਸਖ਼ਸ਼ੀਅਤਾਂ ਜਥੇਦਾਰ ਫੁੰਮਣ ਸਿੰਘ ਭਗਤਾ ਮੈਂਬਰ ਸ਼੍ਰੋਮਣੀ ਕਮੇਟੀ, ਰਾਮ ਸਿੰਘ ਸੇਵਾ ਮੁਕਤ ਏ ਐਸ ਆਈ, ਬਲਜਿੰਦਰ ਸਿੰਘ ਸੇਵਾ ਮੁਕਤ ਏ ਐਸ ਆਈ, ਲਖਵੀਰ ਸਿੰਘ ਬੰਗਾ, ਕਰਨੈਲ ਸਿੰਘ ਬੰਗਾ, ਬਿਕਰਮ ਸਿੰਘ ਨੰਬਰਦਾਰ, ਗਿਆਨੀ ਬਲਦੇਵ ਸਿੰਘ ਭਗਤਾ, ਮੰਗਲਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।