22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰੇਲਵੇ ਉਡੀਕ ਘਰ ’ਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ, 22 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਉਡੀਕ ਘਰ ਲਾਸ਼ ਪਈ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਅਤੇ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਪਹੁੰਚੇ। ਉੱਥੇ ਇਕ ਨੌਜਵਾਨ ਯਾਤਰੀ ਦੀ ਲਾਸ਼ ਪਈ ਸੀ।

Ad Position 21
No active advertisement
ਅਜੀਤ ਡੈਸਕ 23-11-2026
ਬਠਿੰਡਾ, 22 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਉਡੀਕ ਘਰ ਲਾਸ਼ ਪਈ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਅਤੇ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਪਹੁੰਚੇ। ਉੱਥੇ ਇਕ ਨੌਜਵਾਨ ਯਾਤਰੀ ਦੀ ਲਾਸ਼ ਪਈ ਸੀ। ਮਿ੍ਤਕ ਬਾਰੇ ਸਹਾਰਾ ਟੀਮ ਨੇ ਜੀ ਆਰ ਪੀ ਨੂੰ ਸੂਚਿਤ ਕੀਤਾ। ਜੀ ਆਰ ਪੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਸਹਾਰਾ ਟੀਮ ਨੇ ਪੁਲਿਸ ਦੀ ਮੌਜੂਦਗੀ ਵਿਚ ਮਿ੍ਰਤਕ ਦੀ ਜਾਂਚ ਕੀਤੀ। ਸਹਾਰਾ ਟੀਮ ਮੈਂਬਰ ਵਿੱਕੀ ਕੁਮਾਰ ਨੇ ਦੱਸਿਆ ਕਿ ਮਿ੍ਤਕ ਤੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜੋ ਉਸ ਦੀ ਪਛਾਣ ਵਿਚ ਮੱਦਦ ਕਰ ਸਕੇ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਕਰ ਰਹੀ ਹੈ। ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲੈ ਗਈ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਸਟੇਸ਼ਨ ’ਤੇ ਕੰਮਕਾਜ ਦੇ ਚਲਦੇ ਅੰਮ੍ਰਿਤਸਰ ਆਉਣ-ਜਾਣ ਵਾਲੀਆਂ ਰੇਲਗੱਡੀਆਂ ਰਹਿਣਗੀਆਂ ਪ੍ਰਭਾਵਿਤ ਅਗਲੀ ਖ਼ਬਰ ਰਾਮਪੁਰਾ ਫੂਲ ਵਿਚ ਪੱਲਸ ਪੋਲਿਓ ਮੁਹਿੰਮ ਤਹਿਤ 399 ਬੱਚਿਆਂ ਨੂੰ ਪਿਲਾਈਆਂ ਪੋਲਿਓ ਦੀਆਂ ਬੂੰਦਾਂ
Ad Position 24