29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਐਮਰਜੈਂਸੀ ਐਂਬੂਲੈਂਸ ਸੇਵਾ ਦੇ ਨਿਯਮਾਂ ’ਚ ਤਬਦੀਲੀ ਦੀ ਉੱਠੀ ਮੰਗ

ਮਲੋਟ, 29 ਨਵੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਵੱਖ-ਵੱਖ ਸ਼ਹਿਰਾਂ ਵਿਚ ਆਮ ਆਦਮੀ ਕਲੀਨਿਕ ਵੀ ਸਥਾਪਿਤ ਕੀਤੇ ਗਏ ਹਨ। ਮਲੋਟ ਸ਼ਹਿਰ ਵਿਚ ਵੀ ਪਿਛਲੇ ਸਮੇਂ ਦੌਰਾਨ ਸਰਕਾਰੀ ਸਿਹਤ ਸੇਵਾਵਾਂ ਵਿਚ ਸੁਧਾਰ ਕਰਦਿਆਂ ਆਧੁਨਿਕ ਮਸ਼ੀਨਾਂ ਅਤੇ ਡਾਕਟਰਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 30-11-2026
ਮਲੋਟ, 29 ਨਵੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਵੱਖ-ਵੱਖ ਸ਼ਹਿਰਾਂ ਵਿਚ ਆਮ ਆਦਮੀ ਕਲੀਨਿਕ ਵੀ ਸਥਾਪਿਤ ਕੀਤੇ ਗਏ ਹਨ। ਮਲੋਟ ਸ਼ਹਿਰ ਵਿਚ ਵੀ ਪਿਛਲੇ ਸਮੇਂ ਦੌਰਾਨ ਸਰਕਾਰੀ ਸਿਹਤ ਸੇਵਾਵਾਂ ਵਿਚ ਸੁਧਾਰ ਕਰਦਿਆਂ ਆਧੁਨਿਕ ਮਸ਼ੀਨਾਂ ਅਤੇ ਡਾਕਟਰਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਗਏ ਹਨ। ਇਸ ਦੇ ਬਾਵਜੂਦ ਐਮਰਜੈਂਸੀ ਮੌਕੇ ਮਰੀਜ਼ਾਂ ਨੂੰ ਦੂਜੇ ਸ਼ਹਿਰਾਂ ਵਿਚ ਲਿਜਾਣ ਲਈ ਉਪਲੱਬਧ ਐਂਬੂਲੈਂਸ ਸੇਵਾ ਦੇ ਕੁਝ ਨਿਯਮ ਲੋਕਾਂ ਲਈ ਮੁਸ਼ਕਿਲ ਦਾ ਕਾਰਨ ਬਣ ਰਹੇ ਹਨ। ਇਸ ਸੰਬੰਧੀ ਮਲੋਟ ਦੇ ਅਸ਼ੋਕ ਕੁਮਾਰ ਨੇ ਆਪਣੇ ਪਰਿਵਾਰ ਨਾਲ ਵਾਪਰੀ ਘਟਨਾ ਸਾਂਝੀ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਰਾਤ ਕਰੀਬ ਡੇਢ ਵਜੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਹ ਮਰੀਜ਼ ਨੂੰ ਸਰਕਾਰੀ ਹਸਪਤਾਲ ਮਲੋਟ ਵਿਖੇ ਲੈ ਕੇ ਗਏ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਡਾਕਟਰੀ ਅਮਲੇ ਵਲੋਂ ਮਰੀਜ਼ ਨੂੰ ਬਹੁਤ ਹੀ ਵਧੀਆ ਢੰਗ ਨਾਲ ਮੁਢਲੀ ਸਹਾਇਤਾ ਮੁਹੱਈਆ ਕਰਵਾਈ ਗਈ, ਜਿਸ ਨਾਲ ਮਰੀਜ਼ ਨੂੰ ਕਾਫ਼ੀ ਰਾਹਤ ਮਿਲੀ। ਉਨ੍ਹਾਂ ਸਰਕਾਰੀ ਹਸਪਤਾਲ ਵਿਚ ਮਿਲੀ ਤੁਰੰਤ ਸਹਾਇਤਾ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਸ ਸਮੇਂ ਕਈ ਨਿੱਜੀ ਹਸਪਤਾਲਾਂ ਵਿਚ ਡਾਕਟਰਾਂ ਦੀ ਉਪਲਬਧਤਾ ਨਾ ਹੋਣ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਸੀ। ਪਰ ਮੁਢਲੀ ਸਹਾਇਤਾ ਮਿਲਣ ਤੋਂ ਬਾਅਦ ਜਦੋਂ ਪਰਿਵਾਰ ਨੇ ਮਰੀਜ਼ ਨੂੰ ਬਠਿੰਡਾ ਸਥਿਤ ਉਸ ਨਿੱਜੀ ਹਸਪਤਾਲ ਵਿਚ ਲਿਜਾਣ ਦੀ ਇੱਛਾ ਜਤਾਈ, ਜਿੱਥੇ ਉਸ ਦਾ ਪਹਿਲਾਂ ਤੋਂ ਇਲਾਜ ਚੱਲ ਰਿਹਾ ਸੀ, ਤਾਂ ਸਰਕਾਰੀ ਐਂਬੂਲੈਂਸ ਸੇਵਾ ਦਾ ਲਾਭ ਨਹੀਂ ਮਿਲ ਸਕਿਆ। ਪਰਿਵਾਰ ਨੂੰ ਦੱਸਿਆ ਗਿਆ ਕਿ ਸਰਕਾਰੀ ਐਂਬੂਲੈਂਸ ਰਾਹੀਂ ਮਰੀਜ਼ ਨੂੰ ਸਿਰਫ਼ ਇਕ ਸਰਕਾਰੀ ਹਸਪਤਾਲ ਤੋਂ ਦੂਜੇ ਸਰਕਾਰੀ ਹਸਪਤਾਲ ਵਿਚ ਹੀ ਲਿਜਾਇਆ ਜਾ ( ਬਾਕੀ ਸਫਾ 6 ’ ਤੇ)
Ad Position 22
No active advertisement
ਪਿਛਲੀ ਖ਼ਬਰ 52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਸ਼ਾਨੋ ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਮਜ਼ਦੂਰਾਂ ਕਿਸਾਨਾਂ ਵਲੋਂ ਖੇਤੀਬਾੜੀ ਮੰਤਰੀ ਖੁੱਡੀਆਂ ਦੇ ਘਰ ਮੂਹਰੇ ਦਿਨ ਰਾਤ ਦਾ ਧਰਨਾ ਸ਼ੁਰੂ
Ad Position 24