29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਸ਼ਾਨੋ ਸ਼ੌਕਤ ਨਾਲ ਸੰਪੰਨ

ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਸਵ. ਗੁਰਦੀਪ ਸਿੰਘ ਮੱਲ੍ਹੀ ਯਾਦਗਾਰੀ ਕਬੱਡੀ ਹਾਲ, ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਕਰਵਾਈ ਗਈ, ਜਿਹੜੀ ਅੱਜ ਸਫ਼ਲਤਾ ਪੂਰਵਕ ਸੰਪੰਨ ਹੋਈ।

Ad Position 21
No active advertisement
ਅਜੀਤ ਡੈਸਕ 30-11-2026
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਸਵ. ਗੁਰਦੀਪ ਸਿੰਘ ਮੱਲ੍ਹੀ ਯਾਦਗਾਰੀ ਕਬੱਡੀ ਹਾਲ, ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਕਰਵਾਈ ਗਈ, ਜਿਹੜੀ ਅੱਜ ਸਫ਼ਲਤਾ ਪੂਰਵਕ ਸੰਪੰਨ ਹੋਈ। ਕਬੱਡੀ ਦੇ ਫ਼ਾਈਨਲ ਮੁਕਾਬਲਿਆਂ ਵਿਚ ਹਰਿਆਣਾ ਦੀ ਟੀਮ ਨੇ ਪਹਿਲਾ, ਹਿਮਾਚਲ ਪ੍ਰਦੇਸ਼ ਦੀ ਟੀਮ ਦੇ ਦੂਸਰਾ, ਰਾਜਸਥਾਨ ਤੇ ਮਹਾਰਾਸ਼ਟਰ ਦੀਆਂ ਟੀਮਾਂ ਤੀਸਰੇ ਸਥਾਨ ਹਾਸਿਲ ਕੀਤਾ। ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੂੰ ਤੇਜਸਵੀ ਗਹਿਲੋਤ ਜਨਰਲ ਸੈਕਟਰੀ ਇੰਟਰਨੈਸ਼ਨਲ ਕਬੱਡੀ ਫ਼ੈਡਰੇਸ਼ਨ, ਅਜੇ ਠਾਕੁਰ ਪਦਮਸ੍ਰੀ, ਕੁਲਦੀਪ ਗੁਪਤਾ ਚੇਅਰਮੈਨ ਰੈਫ਼ਰੀ ਬੋਰਡ, ਤਜਿੰਦਰ ਸਿੰਘ ਮਿੱਡੂਖੇੜਾ ਸਕੱਤਰ ਪੰਜਾਬ ਕਬੱਡੀ ਐਸੋਸੀਏਸ਼ਨ, ਅਮਨਪ੍ਰੀਤ ਸਿੰਘ ਮੱਲੀ ਚੇਅਰਮੈਨ ਸਰਕਲ ਸਟਾਈਲ ਕਬੱਡੀ ਵਿੰਗ ਐਮਚਿਊਰ ਫ਼ੈਡਰੇਸ਼ਨ ਆਫ਼ ਇੰਡੀਆ ਅਤੇ ਆਰਗੇਨਾਈਜਿੰਗ ਸਕੱਤਰ ਅਤੇ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਜਨਰਲ ਸਕੱਤਰ, ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਪ੍ਰਧਾਨ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਫ਼ਰੀਦਕੋਟ ਨੇ ਗੋਲਡ, ਸਿਲਵਰ ਅਤੇ ਤਾਂਬੇ ਦੇ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਰਾਸ਼ਟਰੀ ਪੱਧਰ ਦੀ ਚੈਂਪੀਅਨਸ਼ਿਪ ਵਿਚ ਦੇਸ਼ ਦੇ ਸਮੂਹ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਮਹਿਲਾ ਕਬੱਡੀ ਖਿਡਾਰਨਾਂ ਦੀਆਂ ਟੀਮਾਂ ਨੇ ਭਾਗ ਲਿਆ। ਅਮਨਪ੍ਰੀਤ ਸਿੰਘ ਮੱਲ੍ਹੀ ਅਤੇ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਵਕਾਰੀ ਰਾਸ਼ਟਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨਾ ਫ਼ਰੀਦਕੋਟ ਲਈ ਮਾਣ ਵਾਲੀ ਗੱਲ ਹੈ। ਇਸ ਨਾਲ ਜਿੱਥੇ ਦੇਸ਼ ਭਰ ਦੀਆਂ ਪ੍ਰਤਿਭਾਸ਼ਾਲੀ ਖਿਡਾਰਨਾਂ ਨੂੰ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ, ਉੱਥੇ ਹੀ ਪੰਜਾਬ ਦੀ ਖੇਡ ਅਤੇ ਕਬੱਡੀ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਵੀ ਰਾਸ਼ਟਰੀ ਪੱਧਰ ’ਤੇ ਪ੍ਰਗਟ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਅਤੇ ਜਨਰਲ ਸਕੱਤਰ ਤਜਿੰਦਰ ਸਿੰਘ ਮਿੱਡੂਖੇੜਾ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਚੈਂਪੀਅਨਸ਼ਿਪ ਬਹੁਤ ਹੀ ਵਧੀਆ ਢੰਗ ਨਾਲ ਕਰਵਾਈ ਗਈ ਹੈ। ਇਸ ਟੂਰਨਾਮੈਂਟ ਨੂੂੰ ਸਫਲ ਬਣਾਉਣ ਲਈ ਡੀ.ਐਸ.ਓ ਫ਼ਰੀਦਕੋਟ ਬਰਜਿੰਦਰ ਸਿੰਘ, ਕੋਚ ਮਨਜੀਤ ਕੌਰ, ਅਮਨਦੀਪ ਸਿੰਘ ਪ੍ਰਿੰਸੀਪਲ, ਅੰਮ੍ਰਿਤਪਾਲ ਸਿੰਘ ਬਰਾੜ, ਸੁਖਵੀਰ ਸਿੰਘ, ਮਨਜੀਤ ਸਿੰਘ, ਅੰਗਰੇਜ ਸਿੰਘ, ਗੁਰਬਾਜ ਸਿੰਘ, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਕਰਨ ਸਿੰਘ, ਕੁਲਦੀਪ ਸਿੰਘ, ਵਰਿੰਦਰ ਸਿੰਘ, ਚਰਨਪ੍ਰੀਤ ਸਿੰਘ, ਸਵਰਨ ਸਿੰਘ, ਪ੍ਰਮੋਦ ਧੀਰ, ਤਜਿੰਦਰ ਸਿੰਘ, ਮਨਪ੍ਰੀਤ ਸਿੰਘ, ਵੀਰਪਾਲ ਕੌਰ ਅਤੇ ਹੋਰ ਸਹਿਯੋਗੀਆਂ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਚੇਅਰਮੈਨ ਰੈਫਰੀ ਬੋਰਡ ਏ.ਕੇ.ਐਫ ਆਈ ਕੁਲਦੀਪ ਗੁਪਤਾ ਜੇ ਐਂਡ ਕੇ, ਸੁਰਿੰਦਰ ਗੁਪਤਾ ਜਨਰਲ ਸੈਕਟਰੀ ਜੇ ਐਂਡ ਕੇ, ਪੰਜਾਬ ਕਬੱਡੀ ਐਸੋਸੀਏਸ਼ਨ ਦੇ ਅਹੁਦੇਦਾਰ ਬਲਜੀਤ ਸਿੰਘ ਬਰਨਾਲਾ, ਬਲਵਿੰਦਰ ਸਿੰਘ ਸੰਗਰੂਰ, ਕੁਲਦੀਪ ਸਿੰਘ ਮਾਨਸਾ, ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਚਰਨ ਸਿੰਘ ਫ਼ਾਜ਼ਿਲਕਾ, ਰਣਜੀਤ ਸਿੰਘ ਅੰਮ੍ਰਿਤਸਰ, ਚਰਨਜੀਤ ਸਿੰਘ, ਚਰਨਜੀਤ ਸਿੰਘ ਕਪੂਰਥਲਾ, ਕਮਲਜੀਤ ਸਿੰਘ ਰਾਜਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਣਤਾਸ਼ ਦੁਲੱਟ ਭਗਤੂਆਣਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਐਮਰਜੈਂਸੀ ਐਂਬੂਲੈਂਸ ਸੇਵਾ ਦੇ ਨਿਯਮਾਂ ’ਚ ਤਬਦੀਲੀ ਦੀ ਉੱਠੀ ਮੰਗ
Ad Position 24