29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਪੀਕਰ ਸੰਧਵਾਂ ਨੇ ਮਾਂ ਚਮੁੰਡਾ ਦੇਵੀ ਆਸ਼ਰਮ ਵੈਲਫ਼ੇਅਰ ਸੁਸਾਇਟੀ ਲਈ 3 ਲੱਖ ਰੁਪਏ ਦੀ ਗਰਾਂਟ ਐਲਾਨੀ

ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਸਥਿਤ ਮਾਂ ਚਮੁੰਡਾ ਦੇਵੀ ਆਸ਼ਰਮ ਵੈਲਫੇਅਰ ਸੁਸਾਇਟੀ ਵਿਖੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਮਾਂ ਚਮੁੰਡਾ ਦੇਵੀ ਆਸ਼ਰਮ ਵੈਲਫੇਅਰ ਸੁਸਾਇਟੀ ਨੂੰ ਤਿੰਨ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਸਥਿਤ ਮਾਂ ਚਮੁੰਡਾ ਦੇਵੀ ਆਸ਼ਰਮ ਵੈਲਫੇਅਰ ਸੁਸਾਇਟੀ ਵਿਖੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਮਾਂ ਚਮੁੰਡਾ ਦੇਵੀ ਆਸ਼ਰਮ ਵੈਲਫੇਅਰ ਸੁਸਾਇਟੀ ਨੂੰ ਤਿੰਨ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਸਮਾਜ ਨੂੰ ਸਹੀ ਸੇਧ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਅਜਿਹੇ ਧਾਰਮਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ। ਮੰਦਰ ਦੇ ਸੇਵਾਦਾਰਾਂ ਅਤੇ ਪ੍ਰਬੰਧਕੀ ਕਮੇਟੀ ਵਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਇਸ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਸੇਵਾਦਾਰਾਂ ਨੇ ਕਿਹਾ ਕਿ ਸਪੀਕਰ ਸਾਹਿਬ ਵਲੋਂ ਦਿੱਤਾ ਗਿਆ ਇਹ ਸਹਿਯੋਗ ਆਸ਼ਰਮ ਦੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਬਹੁਤ ਸਹਾਈ ਸਿੱਧ ਹੋਵੇਗਾ। ਇਸ ਮੌਕੇ ਰੋਮੀ ਬਰਾੜ ਐਮ.ਸੀ, ਚੇਅਰਮੈਨ ਕੁਲਦੀਪ ਸਿੰਘ, ਪ੍ਰਧਾਨ ਰਜੇਸ਼ ਕੁਮਾਰ ਡਿੰਪੀ, ਵਾਈਸ ਪ੍ਰਧਾਨ ਕ੍ਰਿਸ਼ਨ ਕੁਮਾਰ ਲੱਕੀ, ਸੁਭਾਸ਼ ਸ਼ਰਮਾ, ਮਨਪ੍ਰੀਤ ਸ਼ਰਮਾ, ਗੀਤਾ ਨਹਿੰਗੀ, ਰਕੇਸ਼ ਗੱਗੀ, ਬਸੰਤ ਕੁਮਾਰ, ਬੂਟਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾ ਬਲੂਮਿੰਗਡੇਲ ਸਕੂਲ ਦੀ ਸਾਲਾਨਾ ਅਥਲੈਟਿਕਸ ਮੀਟ ਯਾਦਗਾਰ ਹੋ ਨਿੱਬੜੀ ਅਗਲੀ ਖ਼ਬਰ ਸਵ. ਹਰਪ੍ਰੀਤ ਸਿੰਘ ‘ਰਾਜਾ ਬਰਾੜ’ ਦੀ ਯਾਦ ’ਚ ਖੂਨਦਾਨ ਕੈਂਪ ਲਗਾਇਆ
Ad Position 24