ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਟਲੀ ਸੰਘਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਟਲੀ ਸੰਘਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਆਰੰਭ ਹੋਇਆ, ਨਗਰ ਕੀਰਤਨ ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਮੁਹੱਲਿਆਂ ਵਿਚੋਂ ਹੁੰਦਾ ਹੋਇਆ ਸ਼ਾਮ ਸਮੇਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਨਗਰ ਕੀਰਤਨ ਦੇ ਪਿੰਡ ਵਿਚੋਂ ਲੰਘਣ ਸਮੇਂ ਥਾਂ-ਥਾਂ ’ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਨਿਹੰਗ ਸਿੰਘਾਂ ਦੀਆਂ ਗਤਕਾ ਟੀਮਾਂ ਨੇ ਆਪਣੀ ਕਲਾ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ।