ਘਨੌਰ (ਪਟਿਆਲਾ), 31 ਦਸੰਬਰ (ਸਰਦਾਰ ਸਿੰਘ ਲਾਛੜੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਘਨੌਰ ਤੋਂ ਸੀਨੀਅਰ ਆਗੂ ਭੁਪਿੰਦਰ ਸਿੰਘ ਸ਼ੇਖੂਪੁਰਾ ਦੇ ਨਵੇਂ ਗ੍ਰਹਿ 'ਅਕਾਲ ਫਾਰਮ ਸੇਖੂਪੁਰ' ਵਿਖੇ ਗ੍ਰਹਿ ਪ੍ਰਵੇਸ਼ ਦੀ ਖੁਸ਼ੀ ਵਿਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸ਼ੁਭ ਅਵਸਰ 'ਤੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਤੇ ਅਰਦਾਸ ਰਾਹੀਂ ਗੁਰੂ ਚਰਨਾਂ ਵਿਚ ਸ਼ੁਕਰਾਨਾ ਕੀਤਾ ਗਿਆ | ਇਸ ਮੌਕੇ ਪੰਜਾਬ ਦੀ ਸਿਆਸਤ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਕਈ ਵੱਡੀਆਂ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਭਾਈ ਮਨਜੀਤ ਸਿੰਘ ਘੜਾਮਾ ਵਾਲਿਆਂ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਦੂਖ ਨਿਵਾਰਨ ਸਾਹਿਬ (ਪਾਤਸ਼ਾਹੀ ਨੌਵੀਂ) ਪਿੰਡ ਸੇਖੂਪੁਰ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਦਮਦਮੀ ਟਕਸਾਲ ਰਾਜਪੁਰਾ ਦੇ ਮੁਖੀ ਗਿਆਨੀ ਬਰਜਿੰਦਰ ਸਿੰਘ ਪਰਵਾਨਾ ਨੇ ਵੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਲੜ ਲੱਗਣ ਦਾ ਸੰਦੇਸ਼ ਦਿੱਤਾ | ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਹਾਲਤ ਉਸ ਜਹਾਜ਼ ਵਰਗੀ ਹੋ ਗਈ ਹੈ ਜੋ ਡੂੰਘੇ ਸਮੁੰਦਰ ਵਿੱਚ ਗਲਤ ਦਿਸ਼ਾ ਵੱਲ ਜਾ ਰਿਹਾ ਹੈ | ਉਨ੍ਹਾਂ ਨੇ ਮੌਜੂਦਾ ਅਤੇ ਪਿਛਲੀ ਲੀਡਰਸ਼ਿਪ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜਿਨ੍ਹਾਂ ਕਪਤਾਨਾਂ (ਆਗੂਆਂ) ਦੇ ਹੱਥਾਂ ਵਿਚ ਪੰਜਾਬ ਦੀ ਵਾਗਡੋਰ ਸੌਂਪੀ ਗਈ ਸੀ, ਉਹ ਨਾਸਮਝ ਸਾਬਤ ਹੋਏ ਹਨ | ਸਮਾਗਮ ਦੇ ਅੰਤ ਵਿਚ ਭੁਪਿੰਦਰ ਸਿੰਘ ਸ਼ੇਖੂਪੁਰਾ ਵਲੋਂ ਆਈਆਂ ਹੋਈਆਂ ਸੰਗਤਾਂ ਅਤੇ ਬੁਲਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਸੁੱਚਾ ਸਿੰਘ ਛੋਟੇਪੁਰ, ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾ, ਸੁਰਜੀਤ ਸਿੰਘ ਰੱਖੜਾ, ਰਣਧੀਰ ਸਿੰਘ ਰੱਖੜਾ, ਗਗਨਜੀਤ ਸਿੰਘ ਬਰਨਾਲਾ, ਜਗਜੀਤ ਸਿੰਘ ਕੋਹਲੀ (ਦਫ਼ਤਰ ਸਕੱਤਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ), ਜਥੇਦਾਰ ਜਸਮੇਰ ਸਿੰਘ ਲਾਛੜੂ, ਕਮਲਦੀਪ ਸਿੰਘ ਢੰਡਾ, ਲਾਲ ਸਿੰਘ ਮਰਦਾਂਪੁਰ, ਸੁੱਚਾ ਸਿੰਘ ਅਲੀਮਾਜਰਾ, ਪ੍ਰਕਾਸ਼ ਸਿੰਘ ਆਲਮਪੁਰ, ਅਮਰੀਕ ਸਿੰਘ ਲੋਜਵਾ, ਹਰਵਿੰਦਰ ਸਿੰਘ ਮਹਿਮੂਦਪੁਰ, ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਪਟਿਆਲਾ, ਸਤਵਿੰਦਰ ਸਿੰਘ ਟੌਹੜਾ ਮੈਂਬਰ ਐਸਜੀਪੀ ਸੀ, ਹਰਿੰਦਰ ਪਾਲ ਸਿੰਘ ਟੌਹੜਾ, ਬੀਬੀ ਹਰਨੀਤ ਕੌਰ ਮੁਖਮੈਲਪੁਰ, ਅਤੇ ਗੁਰਵਿੰਦਰ ਸਿੰਘ ਰਾਮਪੁਰ, ਹਰਵਿੰਦਰ ਸਿੰਘ ਸੰਧਾਰਸੀ