ਸਮਾਣਾ, 31 ਦਸੰਬਰ (ਹਰਵਿੰਦਰ ਸਿੰਘ ਟੋਨੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਗ੍ਰੰਥੀ ਸਿੰਘ ਇਕੱਲੇ ਨਹੀਂ ਕਰ ਸਕਦੇ, ਇਨ੍ਹਾਂ ਤੋਂ ਬੇਅਦਬੀ ਕਰਵਾਉਣ ਵਾਲੇ ਤਾਂ ਕੋਈ ਹੋਰ ਹੀ ਹਨ¢ ਜਿਨ੍ਹਾਂ ਦੀ ਸਾਨੂੰ ਸਾਰੀਆਂ ਸੰਗਤਾਂ ਨਾਲ ਮਿਲ ਕੇ ਸ਼ਨਾਖਤ ਕਰਕੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਦੀ ਲੋੜ ਹੈ ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਖਾਲਸਾ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 15 ਮਹੀਨਿਆ ਤੋਂ ਲਗਾਏ ਮੋਰਚੇ 'ਚ ਪਹੁੰਚ ਕੇ ਉਨ੍ਹਾਂ ਨੂੰ ਸਮਰਥਨ ਦੇਣ 'ਤੇ ਕੀਤਾ ¢ ਉਨ੍ਹਾਂ ਪਿਛਲੇ ਦਿਨੀਂ ਸਨੌਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲਿਆਂ ਖਿਲਾਫ ਸਰਕਾਰਾਂ ਵਲੋਂ ਬਣਾਇਆ ਕਾਨੂੰਨ ਬਹੁਤ ਕਮਜ਼ੋਰ ਹੈ¢ ਕਾਨੂੰਨ ਨੂੰ ਸਖਤ ਬਣਾਉਣ ਲਈ ਭਾਈ ਗੁਰਜੀਤ ਸਿੰਘ ਖਾਲਸਾ ਵਲੋਂ 400 ਫੁੱਟ ਉੱਚੇ ਟਾਵਰ 'ਤੇ ਜੋ ਮੋਰਚਾ ਸਖਤ ਕਾਨੂੰਨ ਬਣਾਉਣ ਲਈ ਲਾਇਆ ਹੋਇਆ ਹੈ, ਉਸ ਕਾਨੂੰਨ ਨੂੰ ਬਣਾਉਣ ਲਈ ਸਰਕਾਰਾਂ ਕੋਈ ਤਵੱਜੋਂ ਨਹੀਂ ਦੇ ਰਹੀਆਂ¢ ਉਨ੍ਹਾਂ ਦੱਸਿਆ ਕਿ ਉੱਕਤ ਪਾਰਕ ਵਿਚ ਸਰਬ ਧਰਮ ਸੰਮੇਲਨ ਵਲੋਂ ਜੋ ਮੋਰਚਾ ਲਗਇਆ ਹੋਇਆ ਹੈ, ਉਸ ਮੋਰਚੇ 'ਚ ਸੰਗਤਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਰਿਮੰਦਰ ਸਾਹਿਬ ਲਈ ਪੈਦਲ ਵਹੀਰਾਂ ਘਤ ਕੇ ਮਾਰਚ ਕੀਤਾ ਜਾਵੇਗਾ ¢ ਜੋ 1 ਜਨਵਰੀ ਤੋਂ ਸ਼ੁਰੂ ਹੋ ਕੇ 15 ਜਨਵਰੀ ਤੱਕ ਸ੍ਰੀ ਹਰਿਮੰਦਰ ਸਾਹਿਬ ਪਹੁੰਚੇਗਾ¢ ਜਿੱਥੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨ ਦੀ ਮੰਗ ਨੂੰ ਲੈ ਕੇ ਅਰਦਾਸ ਕੀਤੀ ਜਾਵੇਗੀ¢ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਪੈਦਲ ਯਾਤਰਾ ਵਿੱਚ ਵੱਧ ਤੋਂ ਵੱਧ ਸੰਗਤਾਂ ਸਮੂਲੀਅਤ ਕਰਨ ¢