27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਾਭਾ ਨਵੀਂ ਜ਼ਿਲ੍ਹਾ ਜੇਲ੍ਹ 'ਚ ਤਲਾਸ਼ੀ ਦੌਰਾਨ ਇਤਰਾਜ਼ਯੋਗ ਸਾਮਾਨ ਬਰਾਮਦ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-01-2026
ਨਾਭਾ, 1 ਜਨਵਰੀ (ਜਗਨਾਰ ਸਿੰਘ ਦੁਲੱਦੀ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਇਤਰਾਜ਼ਯੋਗ ਸਮਾਨ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਵਿੰਦਰ ਸਿੰਘ ਨੇ ਥਾਣਾ ਸਦਰ ਪੁਲਿਸ ਨੂੰ ਲਿਖਤੀ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਦੌਰਾਨੇ ਗਸ਼ਤ ਵਾਰਡ ਨੰਬਰ 2 ਦੀ ਸਾਹਮਣੇ ਵਾਲੀ ਗਰਾਊਾਡ ਕੋਲ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਸੁੱਟੀ ਗਈ ਗੇਂਦ ਦੀ ਸਕਲ ਵਿਚੋਂ 4 ਪੈਕਟ ਬਰਾਮਦ ਹੋਏ | ਉਨ੍ਹਾਂ ਦੱਸਿਆ ਹੈ ਕਿ ਜਦੋਂ ਉਸ ਗੈਂਦ ਨੂੰ ਖੋਲ ਕੇ ਚੈੱਕ ਕੀਤਾ ਤਾਂ ਉਸ ਵਿਚੋਂ 11 ਪੁੜੀਆਂ ਜਰਦਾ, 5 ਕੁਲਿਪ, ਇੱਕ ਮੋਬਾਇਲ ਫੋਨ ਬਿਨਾਂ ਸਿਮ ਸਮੇਤ ਬੈਟਰੀ, ਇਕ ਅਡਾਪਟਰ, 2 ਚਾਰਜਰ ਲੀਡਾਂ ਬਰਾਮਦ ਹੋਈਆਂ | ਥਾਣਾ ਸਦਰ ਪੁਲਿਸ ਨੇ ਸਹਾਇਕ ਜੇਲ ਸੁਪਰਡੈਂਟ ਜੇਲ੍ਹ ਦੇ ਬਿਆਨਾਂ ਤਹਿਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ¢
Ad Position 22
No active advertisement
ਪਿਛਲੀ ਖ਼ਬਰ ਘਰ 'ਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਹਲਕੀ ਬਾਰਿਸ਼ ਹਾੜ੍ਹੀ ਦੀਆਂ ਫ਼ਸਲਾਂ ਲਈ ਸੋਨੇ 'ਤੇ ਸੁਹਾਗਾ ਸਾਬਤ ਹੋਵੇਗੀ
Ad Position 24