ਰਾਜਪੁਰਾ, 1 ਜਨਵਰੀ (ਜੀ.ਪੀ. ਸਿੰਘ)-ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਰਾਜਪੁਰਾ ਡਵੀਜ਼ਨ ਦੇ ਸਮੂਹ ਅਧਿਕਾਰੀਆਂ, ਪੈਨਸ਼ਨਰਜ਼ ਅਤੇ ਮੁਲਾਜਮਾਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਤੇ ਉਪਰੰਤ ਭਾਈ ਗੁਰਚਰਨ ਸਿੰਘ ਦੇ ਢਾਡੀ ਜਥੇ ਨੇ ਸਾਹਿਬ ਗੁਰੂ ਗੋਬਿੰਦ ਸਿੰਘ ਨਾਲ ਸੰਬੰਧਿਤ ਵਾਰਾਂ ਗਾ ਕੇ ਅਤੇ ਸੰਗਤਾਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਦੌਰਾਨ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਆਗੂ ਰਜਿੰਦਰ ਸਿੰਘ ਅਤੇ ਮੁਲਾਜ਼ਮ ਯੂਨੀਅਨ (ਏਟਕ) ਦੇ ਪ੍ਰਧਾਨ ਨਾਜ਼ਰ ਸਿੰਘ ਨੇ ਦੱਸਿਆ ਕਿ ਬਿਜਲੀ ਡਵੀਜ਼ਨ ਰਾਜਪੁਰਾ ਦੇ ਸਮੂਹ ਅਧਿਕਾਰੀਆਂ, ਪੈਨਸ਼ਨਰਜ਼ ਅਤੇ ਮੁਲਾਜਮਾਂ ਵਲੋਂ ਹਰ ਸਾਲ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਜਾਂਦੇ ਹਨ ਅਤੇ 7 ਜਨਵਰੀ ਨੂੰ ਸਮੂਹ ਕਰਮਚਾਰੀਆਂ ਅਤੇ ਪੈਨਸ਼ਨਰਜ਼ ਲਈ ਇਕ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ | ਸਮਾਰੋਹ 'ਚ ਸੀਨੀਅਰ ਸਿਟੀਜ਼ਨ ਕੌਂਸਲ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਖੁਰਾਣਾ, ਕਿਸਾਨ ਆਗੂ ਹਰਿੰਦਰ ਸਿੰਘ ਲਾਖਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਪ੍ਰਧਾਨ ਜੀਵਨ ਸਿੰਘ, ਜ਼ਿਲ੍ਹਾ ਪ੍ਰਧਾਨ ਚਰਨ ਸਿੰਘ, ਜਗਜੀਤ ਸਿੰਘ ਆਰ.ਏ., ਹਰਭਜਨ ਸਿੰਘ, ਜੋਗਿੰਦਰ ਸਿੰਘ ਚੱਠਾ, ਵਕੀਲ ਗੁਰਬਿੰਦਰ ਸਿੰਘ, ਇਕਬਾਲ ਸਿੰਘ ਸਭਰਵਾਲ, ਕਮਲਜੀਤ ਸਿੰਘ ਜੀ.ਏ., ਗੋਪਾਲ ਰਾਓ ਸਮੇਤ ਹੋਰਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ |