27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਦੇਵੀਗੜ੍ਹ ਵਿਖੇ ਨਵੇਂ ਸਾਲ ਦੀ ਆਮਦ 'ਤੇ ਦੁਕਾਨਦਾਰਾਂ ਵਲੋਂ ਲਗਾਇਆ ਲੰਗਰ

Ad Position 21
No active advertisement
ਅਜੀਤ ਡੈਸਕ 02-01-2026
ਦੇਵੀਗੜ੍ਹ, 1 ਜਨਵਰੀ (ਰਾਜਿੰਦਰ ਸਿੰਘ ਮੌਜੀ)-ਨਵੇਂ ਵਰ੍ਹੇ ਦੀ ਆਮਦ ਦੀ ਖੁਸ਼ੀ ਵਿਚ ਅੱਜ ਕਸਬਾ ਦੇਵੀਗੜ੍ਹ ਦੇ ਸਮੂਹ ਦੁਕਾਨਦਾਰਾਂ ਵਲੋਂ ਸਾਂਝੇ ਤੌਰ 'ਤੇ ਇਲਾਕੇ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਵਿਸ਼ਾਲ ਲੰਗਰ ਲਗਾਇਆ ਗਿਆ | ਇਸ ਧਾਰਮਿਕ ਤੇ ਸਮਾਜਿਕ ਸਮਾਗਮ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਨਵੇਂ ਸਾਲ ਨੂੰ ਮਾਨਵਤਾ ਦੀ ਸੇਵਾ ਦੇ ਰੂਪ ਵਿੱਚ ਮਨਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਨਗਰ ਪੰਚਾਇਤ ਦੇਵੀਗੜ੍ਹ ਦੇ ਮੀਤ ਪ੍ਰਧਾਨ ਲਖਵੀਰ ਸਿੰਘ ਕਪੂਰੀ ਅਤੇ ਕੌਂਸਲਰ ਸ਼ੁਭਮ ਲਾਂਬਾ ਪੁੱਤਰ ਦਾਨੁੰ ਲਾਂਬਾ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਨੇ ਆਪਣੇ ਹੱਥੀਂ ਰਾਹਗੀਰਾਂ ਅਤੇ ਸੰਗਤਾਂ ਨੂੰ ਲੰਗਰ ਛਕਾ ਕੇ ਸੇਵਾ ਦੀ ਸ਼ੁਰੂਆਤ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਖਵੀਰ ਸਿੰਘ ਕਪੂਰੀ ਅਤੇ ਦਾਨੂੰ ਲਾਂਬਾ ਨੇ ਕਿਹਾ ਕਿ ਨਵਾਂ ਸਾਲ ਨਵੀਆਂ ਉਮੀਦਾਂ ਲੈ ਕੇ ਆਉਂਦਾ ਹੈ ਅਤੇ ਇਸ ਦੀ ਸ਼ੁਰੂਆਤ ਮਾਨਵਤਾ ਦੀ ਸੇਵਾ ਅਤੇ ਵਾਹਿਗੁਰੂ ਦੇ ਸ਼ੁਕਰਾਨੇ ਨਾਲ ਕਰਨਾ ਬਹੁਤ ਹੀ ਉੱਤਮ ਕਾਰਜ ਹੈ | ਉਨ੍ਹਾਂ ਦੇਵੀਗੜ੍ਹ ਦੇ ਦੁਕਾਨਦਾਰਾਂ ਦੇ ਇਸ ਸਾਂਝੇ ਉਪਰਾਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ | ਇਸ ਮੌਕੇ ਜੱਗੀ ਤਨੇਜਾ, ਰਾਹੁਲ ਵਡੇਰਾ, ਮਹਿੰਦਰ, ਜੋਨੀ, ਪੂਰਨ ਚੰਦ, ਸੁਰੇਸ਼ ਕੁਮਾਰ ਦੀਪੀ ਨਿਜ਼ਾਮਪੁਰੀਆ, ਪੱਪੀ, ਬਿੰਦਰ ਅਤੇ ਹੰਸਰਾਜ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾ ਐਸੋਸੀਏਸ਼ਨ ਗ਼ਾਲਿਬ ਦੀ ਹੋਈ ਮੀਟਿੰਗ ਅਗਲੀ ਖ਼ਬਰ ਬਿਜਲੀ ਕਰਮਚਾਰੀਆਂ ਵਲੋਂ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ
Ad Position 24