27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਲਈ ਸੰਕਲਪ ਅਤੇ ਉਮੀਦਾਂ ਨੂੰ ਲੈ ਕੇ ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ 'ਚ ਵਿਸ਼ੇਸ਼ ਉਤਸ਼ਾਹ

Ad Position 21
No active advertisement
ਅਜੀਤ ਡੈਸਕ 02-01-2026
ਪਟਿਆਲਾ, 1 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਵਿਦਿਆਰਥੀ ਸਰਦੀਆਂ ਦੀਆਂ ਛੁੱਟੀਆਂ ਕਾਰਨ ਆਪਣੇ ਘਰਾਂ ਵਿੱਚ ਹਨ | ਪਰ ਬੱਚਿਆਂ ਦਾ ਆਪਣੇ ਸਕੂਲ ਅਤੇ ਅਧਿਆਪਕਾਂ ਨਾਲ ਪਿਆਰ ਅਤੇ ਜੁੜਾਅ ਅਟੁੱਟ ਹੈ | ਇਸ ਦੀ ਇੱਕ ਸੁੰਦਰ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਬੱਚਿਆਂ ਨੇ ਨਵੇਂ ਸਾਲ ਦੇ ਸੰਕਲਪ (ਨਵੇਂ ਸਾਲ ਦੀਆਂ ਮੁਬਾਰਕਾਂ) ਦੇ ਤੌਰ 'ਤੇ ਆਪਣੇ ਅਧਿਆਪਕਾਂ ਅਤੇ ਸਕੂਲ ਲਈ ਦਿਲੋਂ ਸੰਦੇਸ਼ ਭੇਜੇ | ਵਿਦਿਆਰਥੀਆਂ ਵਲੋਂ ਭੇਜੇ ਗਏ ਇਨ੍ਹਾਂ ਸੰਦੇਸ਼ਾਂ ਵਿੱਚ ਅਨੁਸ਼ਾਸਨ, ਸਨਮਾਨ ਤੇ ਚੰਗੇ ਆਚਰਨ ਦੀ ਭਾਵਨਾ ਸਪੱਸ਼ਟ ਤੌਰ 'ਤੇ ਨਜ਼ਰ ਆਈ | ਬੱਚਿਆਂ ਨੇ ਵਚਨ ਦਿੱਤਾ ਕਿ ਨਵੇਂ ਸਾਲ ਵਿਚ ਉਹ ਹੋਰ ਮਿਹਨਤ ਨਾਲ ਪੜ੍ਹਾਈ ਕਰਨਗੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਨਗੇ | ਇਸ ਮੌਕੇ ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਸਾਰੇ ਕਰਮਚਾਰੀਆਂ,ਅਧਿਆਪਕਾਂ ਦੇ ਨਾਲ-ਨਾਲ ਡਰਾਈਵਰ, ਮਾਲੀ, ਗੇਟ-ਕੀਪਰ, ਸਫ਼ਾਈ ਸੇਵਿਕਾਵਾਂ ਅਤੇ ਹੋਰ ਸਟਾਫ਼ ਮੈਂਬਰਾਂ ਵਲੋਂ ਵੀ ਆਪਣੇ ਆਪਣੇ ਨਵੇਂ ਸਾਲ ਦੇ ਸੰਕਲਪ ਲਏ ਗਏ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਕਾਲਰ ਫੀਲਡਜ਼ ਸਕੂਲ ਸਿਰਫ਼ ਸਿੱਖਿਆ ਦਾ ਕੇਂਦਰ ਨਹੀਂ, ਸਗੋਂ ਇੱਕ ਪਰਿਵਾਰ ਹੈ, ਜਿੱਥੇ ਹਰ ਸਦੱਸ ਚਾਹੇ ਉਹ ਵਿਦਿਆਰਥੀ ਹੋਵੇ ਜਾਂ ਕਰਮਚਾਰੀ ਸਕੂਲ ਦੀ ਤਰੱਕੀ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ | ਅੰਤ ਵਿਚ ਸਕੂਲ ਵਲੋਂ ਸਭ ਵਿਦਿਆਰਥੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਮਾਪਿਆਂ ਨੂੰ ਨਵੇਂ ਸਾਲ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਇਹ ਆਸ ਜਤਾਈ ਗਈ ਕਿ ਨਵਾਂ ਸਾਲ ਸਾਰਿਆਂ ਲਈ ਤਰੱਕੀ, ਖੁਸ਼ਹਾਲੀ ਅਤੇ ਸਫ਼ਲਤਾ ਲੈ ਕੇ ਆਵੇ |
Ad Position 22
No active advertisement
ਪਿਛਲੀ ਖ਼ਬਰ ਦੀ ਪਟਿਆਲਾ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਨੰਬਰਦਾਰਾ ਐਸੋਸੀਏਸ਼ਨ ਗ਼ਾਲਿਬ ਦੀ ਹੋਈ ਮੀਟਿੰਗ
Ad Position 24