ਨਾਭਾ, 1 ਜਨਵਰੀ (ਕਰਮਜੀਤ ਸਿੰਘ)-ਨਵੇਂ ਸਾਲ ਦੀ ਆਮਦ 'ਤੇ ਨਾਭਾ ਨਗਰ ਕੌਂਸਲ ਦੇ ਸਮੂਹ ਸਟਾਫ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਸਮਾਗਮ ਵਿਚ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਨਵੇਂ ਸਾਲ ਦੀ ਆਮਦ 'ਤੇ ਅੱਜ ਵੱਖ-ਵੱਖ ਥਾਵਾਂ 'ਤੇ ਕਰੋੜਾਂ ਰੁਪਏ ਦੇ ਉਦਘਾਟਨ ਕਰ ਰਹੇ ਹਾਂ ਕਿਉਂਕਿ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਸਰਕਾਰ ਵਚਨਵੱਧ ਹੈ | ਇਸ ਮੌਕੇ ਉਨ੍ਹਾਂ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵੀ ਤੰਜ ਕੱਸੇ 'ਤੇ ਕਿਹਾ ਕਿ ਜੋ ਅੱਜ ਅਸੀਂ 50 ਲੱਖ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਦੇ ਅੰਦਰ ਸੀਵਰੇਜ ਪਵਾ ਰਹੇ ਹਾਂ, ਪਹਿਲਾ ਕਾਂਗਰਸ ਸਰਕਾਰ ਸਮੇਂ ਰਾਜਾ ਵੜਿੰਗ ਨੇ 4 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਦੇ ਨਵੀਨੀਕਰਨ ਨੂੰ ਲੈ ਕੇ ਨੀਂਹ ਪੱਥਰ ਰੱਖਿਆ ਸੀ, ਪਰ ਇਨ੍ਹਾਂ ਵਲੋਂ ਸ਼ੋਸ਼ੇਬਾਜ਼ੀ ਹੀ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸਾਡੀ ਤਿਆਰੀ ਪੂਰੀ ਹੈ | ਉਨ੍ਹਾਂ ਕਿਹਾ ਕਿ ਨਵੇਂ ਸਾਲ ਦੀ ਆਮਦ 'ਤੇ ਅੱਜ ਵੱਖ-ਵੱਖ ਥਾਵਾਂ 'ਤੇ ਕਰੋੜਾਂ ਰੁਪਏ ਦੇ ਉਦਘਾਟਨ ਕਰ ਰਹੇ ਹਾਂ ਕਿਉਂਕਿ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਇਸ ਮੌਕੇ ਤੇ ਨਗਰ ਕੌਂਸਲ ਦੇ ਕਾਰਜਕਾਰਨੀ ਪ੍ਰਧਾਨ ਜਸਦੀਪ ਸਿੰਘ ਖੰਨਾ, ਸਾਬਕਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਕਿਹਾ ਕਿ ਨਗਰ ਕੌਂਸਲ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਅੱਜ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ ਅਤੇ ਨਾਭਾ ਦੇ ਬੱਸ ਸਟੈਂਡ ਵਿਚ 50 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਵਾ ਰਹੇ ਆ ਤਾਂ ਜੋ ਆਉਣ ਜਾਣ ਵਾਲੇ ਯਾਤਰੀਆ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਮੌਕੇ ਉਨ੍ਹਾਂ ਨਾਲ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਜਸਵੀਰ ਸਿੰਘ ਵਜੀਦਪੁਰ, ਦੀਪਕ ਨਾਗਪਾਲ, ਜਸਵੀਰ ਸਿੰਘ ਵਜੀਦਪੁਰ, ਭੁਪਿੰਦਰ ਸਿੰਘ ਕੱਲਰ ਮਾਜਰੀ, ਸੁਖਦੀਪ ਸਿੰਘ ਖਹਿਰਾ, ਭੁਪੇਸ਼ ਬਾਂਸਲ ਭਾਸੀ, ਗੁਰਵਰਿੰਦਰ ਸਿੰਘ ਗੁਰਮ, ਮਲਕੀਤ ਸਿੰਘ, ਠੇਕੇਦਾਰ ਧਰਮਪਾਲ, ਮਾਟੂ ਪਹੂਜਾ ਅਤੇ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਮੌਜੂਦ ਸਨ |