ਪਟਿਆਲਾ, 1 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਬਾਗੜੀਆਂ ਦੀ ਟੀਮ ਵਲੋਂ ਨਵੇਂ ਵਰ੍ਹੇ ਦੀ ਆਮਦ ਮੌਕੇ ਇਕੱਤਰ ਹੋ ਕੇ ਉਪ ਕੁਲਪਤੀ ਡਾ. ਜਗਦੀਪ ਸਿੰਘ ਅਤੇ ਸਮੁੱਚੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਨਵੇਂ ਸਾਲ 2026 ਦੀ ਮੁਬਾਰਕਬਾਦ ਦਿੱਤੀ ਗਈ | ਕਰਮਚਾਰੀ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਅਮਰਜੀਤ ਕੌਰ ਗਿੱਲ ਦੀ ਅਗਵਾਈ ਹੇਠ ਇਕੱਤਰ ਹੋਏ ਕਰਮਚਾਰੀਆਂ ਨੇ ਡਾ. ਜਗਦੀਪ ਸਿੰਘ ਨੂੰ ਯੂਨੀਵਰਸਿਟੀ ਦੀ ਭਲਾਈ ਦੇ ਕੰਮਾਂ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਵਚਨਬੱਧਤਾ ਨੂੰ ਦੁਹਰਾਇਆ ਗਿਆ | ਡਾ. ਜਗਦੀਪ ਸਿੰਘ ਵਲੋਂ ਪਹੁੰਚੇ ਸਾਰੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਯੂਨੀਵਰਸਿਟੀ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਮੁਲਾਜ਼ਮਾਂ ਨੇ ਭਵਿੱਖ 'ਚ ਯੂਨੀਵਰਸਿਟੀ ਦੀ ਚੜ੍ਹਦੀਕਲਾ ਲਈ ਅੱਗੇ ਆ ਕੇ ਆਪਣਾਂ ਫ਼ਰਜ਼ ਨਿਭਾਉਣ ਦੀ ਗੱਲ ਕੀਤੀ | ਆਉਣ ਵਾਲੇ ਦਿਨਾਂ 'ਚ ਗੈਰ ਅਧਿਆਪਨ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਉਪ ਕੁਲਪਤੀ ਵਲੋਂ ਦਿੱਤਾ ਗਿਆ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਦਵਿੰਦਰਪਾਲ ਸਿੰਘ, ਕੰਟਰੋਲਰ ਪ੍ਰੀਖਿਆਵਾਂ ਮੁਨੀਸ਼ ਕਪੂਰ, ਐੱਸ.ਐਮ.ਓ., ਵਿੱਤ ਅਫ਼ਸਰ ਬੀ.ਬੀ. ਸਿੰਗਲਾ, ਡਾ. ਭੀਮਇੰਦਰ, ਪ੍ਰਕਾਸ਼ ਧਾਲੀਵਾਲ, ਅਮਰਜੀਤ ਕੌਰ, ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਮੁਹੰਮਦ ਜ਼ਹੀਰ, ਕਾਲਾ ਪ੍ਰਧਾਨ, ਪਰਵਿੰਦਰ ਕੌਰ, ਗੁਰਜੀਤ ਕੌਰ, ਕਿ੍ਪਾਲ ਸਿੰਘ, ਪੁਸ਼ਪਿੰਦਰ ਸਿੰਘ, ਗੌਰਵ ਵਰਮਾ, ਸ਼ੌਂਕੀ ਖਾਨ, ਗੁਰਿੰਦਰ ਸਿੰਘ ਜਲਾਲਾਬਾਦ, ਜਗਤਾਰ ਸਿੰਘ, ਗੁਰਪਿਆਰ ਸਿੰਘ, ਕਰਨੈਲ ਸਿੰਘ ਆਦਿ ਕਰਮਚਾਰੀ ਮੌਜੂਦ ਸਨ |