20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਲੜਕੀ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਰੱਖਣ 'ਤੇ ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-01-2026

ਰਾਜਪੁਰਾ, 2 ਜਨਵਰੀ (ਜੀ.ਪੀ. ਸਿੰਘ)-ਇਕ ਲੜਕੀ ਨੂੰ ਗ਼ੈਰ-ਕਾਨੰੂਨੀ ਢੰਗ ਨਾਲ ਆਪਣੇ ਹਿਰਾਸਤ 'ਚ ਰੱਖਣ 'ਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਥਾਣਾ ਗੰਡਿਆਂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੇ ਦਿਨੀਂ ਉਸ ਦੀ ਲੜਕੀ (18) ਸ਼ਾਮ 6 ਵਜੇ ਬਿਨਾ ਘਰ ਦੱਸੇ ਘਰੋਂ ਚਲੀ ਗਈ ਅਤੇ ਫਿਰ ਘਰ ਵਾਪਸ ਨਹੀਂ ਆਈ | ਜਿਸ 'ਤੇ ਉਸ ਦੀ ਕਾਫੀ ਭਾਲ ਕੀਤੀ ਗਈ ਤੇ ਇਸੇ ਦੌਰਾਨ ਪਤਾ ਲੱਗਾ ਕਿ ਬਿਕਰਮਜੀਤ ਸਿੰਘ ਪੁੱਤਰ ਧਰਮਜੀਤ ਸਿੰਘ ਵਾਸੀ ਪਿੰਡ ਜੋਗੀਪੁਰ ਨੇ ਲੜਕੀ ਨੂੰ ਗੈਰ-ਕਾਨੂੰਨੀ ਤੌਰ 'ਤੇ ਆਪਣੀ ਹਿਰਾਸਤ 'ਚ ਛੁਪਾ ਕੇ ਰੱਖਿਆ ਹੋਇਆ ਹੈ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਬਿਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਸੰਬੰਧੀ ਬਣਾਏ ਗਏ ਨਵੇਂ ਕਾਨੂੰਨ ਦੇ ਵਿਰੋਧ 'ਚ ਬਹੁਜਨ ਸਮਾਜ ਪਾਰਟੀ ਨੇ ਕੱਢਿਆ ਰੋਸ ਮਾਰਚ <br/> ਅਗਲੀ ਖ਼ਬਰ ਇੰਡੋ ਅਮੈਰੀਕਨ ਸੋਸ਼ਲ ਵੈੱਲਫੇਅਰ ਸੁਸਾਇਟੀ ਦੀ ਸਾਲਾਨਾ ਸਮੂਹਿਕ ਵਿਆਹ ਪ੍ਰੋਗਰਾਮ ਸੰਬੰਧੀ ਮੀਟਿੰਗ <br/>
Ad Position 24