9 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਅਜੀਤ ਡੈਸਕ
03-01-2026
ਸਮਾਣਾ, 2 ਜਨਵਰੀ (ਹਰਵਿੰਦਰ ਸਿੰਘ ਟੋਨੀ)-ਹੈਰੋਇਨ ਵੇਚਣ ਲਈ ਗਾਹਕ ਦੀ ਉਡੀਕ 'ਚ ਖੜ੍ਹੇ ਵਿਅਕਤੀ ਨੂੰ ਸਿਟੀ ਪੁਲਿਸ ਨੇ 9 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ¢ ਮੁਲਜ਼ਮ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢ ਮੁਲਜ਼ਮ ਦੀ ਪਛਾਣ ਗੁਰਚਰਨ ਸਿੰਘ ਨਿਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ ਹੈ¢ ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲਿਸ ਦੇ ਏ.ਐੱਸ.ਆਈ. ਪੂਰਨ ਸਿੰਘ ਪੁਲਿਸ ਪਾਰਟੀ ਸਣੇ ਗਸ਼ਤ ਦÏਰਾਨ ਵੜੈਚਾਂ ਮੋੜ 'ਤੇ ਮÏਜੂਦ ਸੀ¢ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਹੈਰੋਇਨ ਵੇਚਣ ਲਈ ਗਾਹਕ ਦੀ ਉਡੀਕ ਵਿਚ ਖੜ੍ਹਾ ਹੈ¢ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਦÏਰਾਨ ਉਸ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਉਸ ਨੂੰ ਹਿਰਾਸਤ 'ਚ ਲੈ ਲਿਆ¢ ਅਧਿਕਾਰੀ ਅਨੁਸਾਰ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ 'ਤੇ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ¢