20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 03-01-2026
ਰਾਜਪੁਰਾ, 2 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ 'ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 100 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੀ ਐੱਸ.ਐੱਚ.ਓ. ਸਵਰਨ ਸਿੰਘ ਨੇ ਦੱਸਿਆ ਕਿ ਥਾਣੇਦਾਰ ਨਾਹਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਪਿੰਡ ਮਹਿਮਦਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਉੱਥੋਂ ਲੰਘ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ 100 ਨਸ਼ੀਲੀਆਂ ਗੋਲੀਆਂ ਮਾਰਕਾ ਲੋਮੋਟਿਲ ਬਰਾਮਦ ਹੋਈਆਂ | ਪੁਲਿਸ ਵੱਲੋਂ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਹਰਜਿੰਦਰ ਸਿੰਘ ਵਾਸੀ ਪਿੰਡ ਬੁਰਜ ਸੇਮਾ ਜ਼ਿਲ੍ਹਾ ਬਠਿੰਡਾ ਵਜੋਂ ਦੱਸੀ | ਸ਼ੰਭੂ ਥਾਣਾ ਦੀ ਪੁਲਿਸ ਨੇ ਹਰਜਿੰਦਰ ਸਿੰਘ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮੇਜਰ ਮਲਹੋਤਰਾ ਦੀ ਅਗਵਾਈ 'ਚ ਕਮਰਸ਼ੀਅਲ ਇਲਾਕਿਆਂ ਲਈ ਮੇਅਰ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ 9 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Ad Position 24