20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪਿੰਡਾਂ 'ਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ <br/>

Ad Position 21
No active advertisement
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁੰਨ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ | ਅਜੀਤ ਤਸਵੀਰ <br/> 03-01-2026
ਸਮਾਣਾ, 2 ਜਨਵਰੀ (ਹਰਵਿੰਦਰ ਸਿੰਘ ਟੋਨੀ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਹਾਲ ਹੀ ਵਿਚ ਪੰਜਾਬ ਪੁਲਿਸ ਵਲੋਂ ਦਿੱਲੀ ਦੇ ਨਿਜ਼ਾਮੁਦੀਨ ਰੇਲਵੇ ਸਟੇਸ਼ਨ ਤੋਂ ਕੀਤੀ ਗਿ੍ਫ਼ਤਾਰੀ ਦੇ ਵਿਰੋਧ ਵਿਚ ਸਮਾਣਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ | ਪਿੰਡ ਕਾਹਨਗੜ੍ਹ ਭੂਤਨਾਂ, ਦੁੱਲੜ, ਫ਼ਤਹਿਗੜ੍ਹ ਛੰਨਾਂ ਅਤੇ ਭੇਡਪੁਰਾ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਅਤੇ ਮੁਕੇਸ਼ ਮਲੌਦ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਧਰਮਵੀਰ ਹਰੀਗੜ੍ਹ ਨੇ ਕਿਹਾ ਕਿ ਮੁਕੇਸ਼ ਮਲੌਦ ਨੂੰ ਪੁਰਾਣੇ ਮਾਮਲਿਆਂ 'ਚ ਫੜਨਾ ਪੰਜਾਬ ਸਰਕਾਰ ਵਲੋਂ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਦੇ ਜਾਇਜ਼ ਜ਼ਮੀਨੀ ਹੱਕਾਂ ਦੇ ਸੰਘਰਸ਼ ਨੂੰ ਕੁਚਲਨ ਦੀ ਸਾਜ਼ਿਸ਼ ਹੈ | ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਕੇਸ਼ ਮਲੌਦ ਨੰੂ ਤੁਰੰਤ ਰਿਹਾਅ ਨਹੀਂ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਪ੍ਰਦਰਸ਼ਨਕਾਰੀਆਂ ਨੇ ਨਾਅਰੇ ਲਗਾਏ ਕਿ ਪੰਜਾਬ ਸਰਕਾਰ ਦਲਿਤ ਵਿਰੋਧੀ ਨੀਤੀਆਂ ਅਪਣਾ ਰਹੀ ਹੈ ਅਤੇ ਬੇਜ਼ਮੀਨੇ ਲੋਕਾਂ ਦੇ ਹੱਕਾਂ ਨੂੰ ਦਬਾਉਣ ਲਈ ਝੂਠੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ | ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਕੇਸ਼ ਮਲੌਦ ਅਤੇ ਹੋਰ ਸੰਘਰਸ਼ੀ ਆਗੂਆਂ ਖ਼ਿਲਾਫ਼ ਸਾਰੇ ਝੂਠੇ ਮਾਮਲੇ ਰੱਦ ਕੀਤੇ ਜਾਣ ਅਤੇ ਪਿੰਡਾਂ ਦੀ ਸਾਂਝੀ ਜ਼ਮੀਨ ਦਾ ਤੀਜਾ ਹਿੱਸਾ ਦਲਿਤਾਂ ਨੂੰ ਦਿੱਤਾ ਜਾਵੇ | ਪ੍ਰਦਰਸ਼ਨਾਂ ਵਿਚ ਔਰਤਾਂ ਅਤੇ ਨੌਜਵਾਨਾਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਮੌਕੇ ਵੀਰਪਾਲ ਸਿੰਘ, ਜਸਵੰਤ ਸਿੰਘ, ਚਰਨਾਂ ਕਾਹਨਗੜ੍ਹ, ਬਲਕਾਰ ਸਿੰਘ, ਨਿੱਕਾ ਸਿੰਘ, ਕਾਲਾ ਸਿੰਘ, ਜਗਰੂਪ ਸਿੰਘ ਅਤੇ ਰਿੰਕੂ ਸਿੰਘ ਸ਼ਾਮਲ ਰਹੇ¢

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ 'ਚ 8 ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ <br/> ਅਗਲੀ ਖ਼ਬਰ ਅੱਗ ਲੱਗਣ ਨਾਲ ਸ਼ੈੱਡ ਹੇਠ ਖੜ੍ਹੀਆਂ ਥਾਰ ਜੀਪ, ਕਾਰ, ਐਕਟਿਵਾ ਅਤੇ ਹੋਰ ਸਮਾਨ ਸੜ ਕੇ ਹੋਏ ਸੁਆਹ <br/>
Ad Position 24