20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ 'ਚ 8 ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ <br/>

Ad Position 21
No active advertisement
ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ <br/> 03-01-2026
ਪਟਿਆਲਾ, 2 ਜਨਵਰੀ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ 'ਚ 8 ਜਨਵਰੀ ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ | ਇਸ ਯੋਜਨਾ ਤਹਿਤ ਪਟਿਆਲਾ ਜ਼ਿਲੇ੍ਹ ਦੇ 56 ਪ੍ਰਾਈਵੇਟ ਤੇ 13 ਸਰਕਾਰੀ ਹਸਪਤਾਲਾਂ ਵਿਚ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਸਿਵਲ ਸਰਜਨ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੁੜੇ ਮੈਪਿੰਗ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਸਰਲ ਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਸਿਹਤ ਅਧਿਕਾਰੀਆਂ ਨੂੰ ਦਿੱਤੇ ਗਏ | ਉਨ੍ਹਾਂ ਆਖਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ਉੱਤੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਹੈ | ਇਸ ਯੋਜਨਾ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਨੇ ਆਖਿਆ ਕਿ ਇਸ ਯੋਜਨਾ ਤਹਿਤ ਕਾਰਡ ਬਨ੍ਹਵਾਉਣ ਲਈ ਵਿਅਕਤੀ ਦਾ ਪੰਜਾਬ ਦਾ ਵਾਸੀ ਹੋਣਾ ਜ਼ਰੂਰੀ ਹੈ | ਇਹ ਕਾਰਡ ਪਿੰਡ ਜਾਂ ਸ਼ਹਿਰ ਦੇ ਕਿਸੇ ਵੀ ਨਜ਼ਦੀਕੀ ਸਰਵਿਸ ਸੈਂਟਰ ਤੋਂ ਬਣਵਾਇਆ ਜਾ ਸਕਦਾ ਹੈ | ਰਜਿਸਟ੍ਰੇਸ਼ਨ ਲਈ ਅਧਾਰ ਕਾਰਡ ਤੇ ਵੋਟਰ ਕਾਰਡ ਨੂੰ ਰਿਹਾਇਸ਼ੀ ਸਰਟੀਫਿਕੇਟ ਵਜੋਂ ਲਾਜ਼ਮੀ ਬਣਾਇਆ ਗਿਆ ਹੈ | ਜਿਸ ਦਾ ਪਹਿਲਾਂ ਆਯੂਸ਼ਮਾਨ ਕਾਰਡ ਬਣਿਆ ਹੋਇਆ ਹੈ ਉਸ ਦਾ ਵੀ ਦੁਬਾਰਾ ਇਸ ਸਕੀਮ ਤਹਿਤ ਕਾਰਡ ਬਣਾਇਆ ਜਾਵੇਗਾ | ਉਨ੍ਹਾਂ ਅੱਗੇ ਸਪਸ਼ਟ ਕਰਦਿਆਂ ਆਖਿਆ ਕਿ ਯੋਜਨਾ ਦਾ ਲਾਭ ਉਠਾਉਣ ਲਈ ਹਰ ਯੋਗ ਵਿਅਕਤੀ ਦਾ ਵੱਖੋ ਵੱਖਰਾ ਕਾਰਡ ਬਨ੍ਹਵਾਉਣਾ ਜ਼ਰੂਰੀ ਹੋਵੇਗਾ | 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕਾਰਡ ਬਨ੍ਹਵਾਉਣ ਸਮੇਂ ਆਧਾਰ ਕਾਰਡ ਤੇ ਵੋਟਰ ਕਾਰਡ ਨਾਲ ਲਿਆਉਣਾ ਜ਼ਰੂਰੀ ਹੋਵੇਗਾ ਜਦਕਿ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਅਧਾਰ ਕਾਰਡ ਦੇ ਨਾਲ ਜਨਮ ਪ੍ਰਮਾਣ ਪੱਤਰ ਵੀ ਪੇਸ਼ ਕਰਨਾ ਹੋਵੇਗਾ | ਉਨ੍ਹਾਂ ਆਖਿਆ ਕਿ ਜ਼ਿਲ੍ਹੇ ਦੀ ਲਗਭਗ 20 ਲੱਖ ਆਬਾਦੀ ਹੈ, ਜਿਸ ਵਿਚ 984 ਪਿੰਡ ਤੇ 215 ਵਾਰਡ ਸ਼ਾਮਿਲ ਹਨ | ਸਾਰੀ ਆਬਾਦੀ ਦੇ ਕਾਰਡ ਬਨ੍ਹਵਾਉਣ ਲਈ 742 ਕਾਮਨ ਸਰਵਿਸ ਸੈਂਟਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ | ਡੀ.ਐੱਮ.ਸੀ. ਨੇ ਦੱਸਿਆ ਕਿ ਪਿੰਡਾਂ ਦੇ ਸਰਪੰਚਾਂ, ਕੌਂਸਲਰਾਂ, ਨੰਬਰਦਾਰਾਂ, ਐਸ.ਐੱਮ.ਓਜ, ਮੈਡੀਕਲ ਅਫ਼ਸਰਾਂ, ਏ.ਐਨ.ਐੱਮਜ਼, ਮੇਲ ਵਰਕਰਜ਼, ਆਸ਼ਾ ਵਰਕਰਾਂ ਤੇ ਗੈਰ-ਸਰਕਾਰੀ ਸੰਗਠਨਾਂ ਦੇ ਨਾਲ-ਨਾਲ ਸਥਾਨਕ ਸਿਆਸੀ ਆਗੂਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਦਾ ਉਪਰਾਲਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਲੇਖਕ ਬਿੰਦਰ ਕੋਲੀਆਂਵਾਲ ਦਾ ਨਾਵਲ 'ਸੁੰਨੇ ਰਹਿ ਗਏ ਆਲ੍ਹਣੇ' ਲੋਕ ਅਰਪਣ ਕਰਨ ਸੰਬੰਧੀ ਸਮਾਗਮ 4 ਨੂੰ <br/>... ਅਗਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪਿੰਡਾਂ 'ਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ <br/>
Ad Position 24