21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੁਲਿਸ ਨਾਲ ਉਲਝਣ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 03-01-2026
ਪਟਿਆਲਾ, 2 ਜਨਵਰੀ (ਮਨਦੀਪ ਸਿੰਘ ਖਰੌੜ)-ਭੁਪਿੰਦਰਾ ਰੋਡ 'ਤੇ ਇਕ ਕਲੱਬ ਸਾਹਮਣੇ ਪੁਲਿਸ ਨਾਲ ਉਲਝਣ ਦੇ ਮਾਮਲੇ 'ਚ ਦੋ ਨੌਜਵਾਨਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਹੌਲਦਾਰ ਦਲਜੀਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਹ ਪੁਲਿਸ ਪਾਰਟੀ ਸਮੇਤ ਭੁਪਿੰਦਰਾ ਰੋਡ 'ਤੇ ਇਕ ਕਲੱਬ ਦੇ ਬਾਹਰ ਹਾਜ਼ਰ ਸੀ | ਇਸ ਦੌਰਾਨ ਕੁੱਝ ਲੜਕੇ ਉੱਥੇ ਹੁੱਲੜਬਾਜ਼ੀ ਕਰ ਰਹੇ ਸਨ | ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੁਲਿਸ ਦੇ ਗਲ ਪੈ ਗਏ | ਇਸ ਦੌਰਾਨ ਮੁਲਜ਼ਮਾਂ ਨੇ ਉਸ 'ਤੇ ਹਮਲਾ ਕਰ ਕੇ ਉਸ ਦੀ ਵਰਦੀ ਪਾੜ ਦਿੱਤੀ | ਇਸ ਦੌਰਾਨ ਮੁਲਜ਼ਮ ਮਨਜੋਤ ਸਿੰਘ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ ਅਤੇ ਰਾਜਵੀਰ ਸਿੰਘ ਫ਼ਰਾਰ ਹੋ ਗਿਆ | ਫਿਲਹਾਲ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੂਜੇ ਪਾਸੇ ਨੌਜਵਾਨਾਂ ਦੇ ਨੇੜਲੇ ਵਿਅਕਤੀਆਂ ਨੇ ਦਸਿਆ ਕਿ ਪੁਲਿਸ ਵਲੋਂ ਨੌਜਵਾਨਾਂ 'ਤੇ ਨਾਜਾਇਜ਼ ਪਰਚਾ ਪਾਇਆ ਹੈ ਇਸ ਦੀ ਜਾਂਚ ਹੋਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਨੇ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤ... ਅਗਲੀ ਖ਼ਬਰ ਸ਼ਹਿਰ ਦੇ ਬਾਜ਼ਾਰਾਂ 'ਚ ਟ੍ਰੈਫ਼ਿਕ ਜਾਮ ਲੋਕਾਂ ਲਈ ਵੱਡੀ ਮੁਸੀਬਤ <br/>
Ad Position 24