21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਰੱਖੜਾ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦੀ ਲਹਿਰ <br/>

Ad Position 21
No active advertisement
ਅਜੀਤ ਡੈਸਕ 03-01-2026
ਰਾਜਪੁਰਾ, 2 ਜਨਵਰੀ (ਰਣਜੀਤ ਸਿੰਘ)-ਸੀਨੀਅਰ ਆਗੂ ਰਣਧੀਰ ਸਿੰਘ ਰੱਖੜਾ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਜ਼ਿਲ੍ਹਾ ਪ੍ਰਧਾਨ ਬਣਨ ਨੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪ੍ਰਧਾਨ ਬਣਨ 'ਤੇ ਰਣਧੀਰ ਸਿੰਘ ਰੱਖੜਾ ਨੂੰ ਸਾਰਿਆਂ ਨੇ ਵਧਾਈਆਂ ਦਿੱਤੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਅਬਰਿੰਦਰ ਸਿੰਘ ਕੰਗ ਅਤੇ ਪ੍ਰਧਾਨ ਬਾਬਾ ਬਰਜਿੰਦਰ ਸਿੰਘ ਪਰਵਾਨਾਂ ਨੇ ਦੱਸਿਆ ਕਿ ਰਣਧੀਰ ਸਿੰਘ ਰੱਖੜਾ ਪਾਰਟੀ ਵਿਚ ਸੀਨੀਅਰ ਆਗੂ ਹਨ | ਇਸ ਸੰਬੰਧੀ ਉਨ੍ਹਾਂ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਮੈਂਬਰ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਉਨ੍ਹਾਂ ਨੇ ਅੱਗੇ ਦੱਸਿਆ ਕਿ ਰਣਧੀਰ ਸਿੰਘ ਰੱਖੜਾ ਨੂੰ ਉਹਨਾਂ ਦੀਆਂ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ | ਇਸ ਸੰਬੰਧੀ ਅਜੀਤ ਸਿੰਘ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਉਹਨਾਂ ਨੂੰ ਪਾਰਟੀ ਨੇ ਜੋ ਜ਼ਿੰਮੇਵਾਰੀ ਦਿਤੀ ਹੈ ਉਸ ਨੂੰ ਪੂਰੀ ਤਨ ਦੇਹੀ ਨਾਲ ਨੇਪਰੇ ਚਾੜ੍ਹਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣਗੇ | ਇਸ ਮੌਕੇ ਹੋਰਨਾਂ ਸਮੇਤ ਨੰਬਰਦਾਰ ਕਿਰਪਾਲ ਸਿੰਘ ਭੰਗੂ, ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ, ਇਕਬਾਲ ਸਿੰਘ, ਦਾਤਾਰ ਸਿੰਘ ਭਾਟੀਆ, ਸੁਖਦੇਵ ਸਿੰਘ ਵਿਰਕ, ਅਜੈਬ ਸਿੰਘ ਨੀਲਪੁਰ, ਦਵਿੰਦਰ ਸਿੰਘ, ਰਮਿੰਦਰ ਸਿੰਘ ਮੈਨੇਜਰ, ਮਹਿੰਦਰ ਸਿੰਘ, ਐਡਵੋਕੇਟ ਸ਼ਬੇਗ ਸਿੰਘ ਸੰਧੂ, ਸਰਦੂਲ ਸਿੰਘ, ਜਸਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਕਰਨਵੀਰ ਸਿੰਘ ਕੰਗ, ਪ੍ਰੀਤ ਸਿੰਘ ਸੇਠੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਦਾ ਨਾਂਅ ਬਦਲਣ ਦੇ ਵਿਰੋਧ 'ਚ ਬਸਪਾ ਵਲੋਂ ਜ਼ਿਲ੍ਹਾ ਪੱਧਰੀ ਰੋਹ ਭਰਿਆ ਪ੍ਰਦਰਸ਼ਨ <br/> ਅਗਲੀ ਖ਼ਬਰ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ ਸਨਮਾਨਿਤ <br/>
Ad Position 24