08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸੁਰਜੀਤ ਸਿੰਘ ਰੱਖੜਾ ਨੇ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਦਿੱਤਾ ਥਾਪੜਾ

Ad Position 21
No active advertisement
ਅਜੀਤ ਡੈਸਕ 04-01-2026
ਪਟਿਆਲਾ, 3 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅੱਜ ਆਪਣੇ ਗ੍ਰਹਿ ਵਿਖੇ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਬਣਨ 'ਤੇ ਥਾਪੜਾ ਦਿੰਦਿਆਂ ਸਨਮਾਨਿਤ ਕੀਤਾ | ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸੁਰਜੀਤ ਸਿੰਘ ਰੱਖੜਾ ਅਤੇ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਦੀ ਸਮੂਹ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ 'ਤੇ ਭਰੋਸਾ ਜਤਾ ਕੇ ਜ਼ਿਲ੍ਹੇ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀਕਲਾ, ਏਕਤਾ ਅਤੇ ਅਨੁਸ਼ਾਸਨ ਲਈ ਤਨ-ਮਨ ਨਾਲ ਸੇਵਾ ਕਰਦੇ ਰਹਿਣਗੇ | ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਟਿਆਲਾ ਜ਼ਿਲ੍ਹੇ ਦੇ ਹਰ ਹਲਕੇ, ਹਰ ਪਿੰਡ ਅਤੇ ਹਰ ਵਾਰਡ ਤੱਕ ਪਾਰਟੀ ਦੀ ਪਹੁੰਚ ਵਧਾਈ ਜਾਵੇਗੀ | ਵਰਕਰਾਂ ਦੀ ਸੁਣਵਾਈ, ਸੰਗਠਨ ਢਾਂਚੇ ਦੀ ਮਜ਼ਬੂਤੀ ਅਤੇ ਲੋਕ ਮੁੱਦਿਆਂ 'ਤੇ ਸਪਸ਼ਟ ਸਟੈਂਡ ਲੈਣਾ ਉਨ੍ਹਾਂ ਦੀ ਪਹਿਲ ਰਹੇਗੀ | ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨਾਂ ਅਤੇ ਪੁਰਾਣੇ ਵਰਕਰਾਂ ਨੂੰ ਇਕਜੁੱਟ ਕਰਕੇ ਨਵੀਂ ਰਣਨੀਤੀ ਤਹਿਤ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਣਧੀਰ ਸਿੰਘ ਰੱਖੜਾ ਇਕ ਹੋਣਹਾਰ, ਇਮਾਨਦਾਰ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਦੀ ਲੋਕਾਂ ਵਿਚ ਚੰਗਾ ਸਹਿਚਾਰ ਅਤੇ ਪ੍ਰਭਾਵਸ਼ਾਲੀ ਪਛਾਣ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਪਾਰਟੀ ਦੇ ਨਿਯਮਾਂ ਅਤੇ ਸਿਧਾਂਤਾਂ 'ਤੇ ਚੱਲਦੇ ਹੋਏ ਪਟਿਆਲਾ ਜ਼ਿਲ੍ਹੇ ਵਿਚ ਸੰਗਠਨ ਨੂੰ ਨਵੀਂ ਦਿਸ਼ਾ ਦੇਣਗੇ |
ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਦੀ ਸਮੂਹ ਲੀਡਰਸ਼ਿਪ ਲੰਮੇ ਸਮੇਂ ਤੋਂ ਸਿੱਖ ਪੰਥ ਅਤੇ ਸਮਾਜ ਦੇ ਭਲੇ ਲਈ ਸਮੂਹਿਕ ਯਤਨਾਂ ਨਾਲ ਕਾਰਜ ਆਰੰਭੇ ਹੋਏ ਹਨ | ਪਾਰਟੀ ਦਾ ਮਕਸਦ ਸਿਰਫ਼ ਰਾਜਨੀਤੀ ਨਹੀਂ, ਸਗੋਂ ਸਮਾਜਿਕ ਸਰੋਕਾਰਾਂ, ਧਾਰਮਿਕ ਮਰਿਆਦਾਵਾਂ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ ਵੀ ਹੈ | ਸਮਾਗਮ ਦੌਰਾਨ ਮੌਜੂਦ ਆਗੂਆਂ ਅਤੇ ਵਰਕਰਾਂ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨੂੰ ਵਧਾਈ ਦਿੰਦਿਆਂ ਆਸ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ 'ਚ ਨਵਾਂ ਜੋਸ਼ ਪੈਦਾ ਹੋਵੇਗਾ | ਆਗੂਆਂ ਨੇ ਇਹ ਵੀ ਕਿਹਾ ਕਿ ਇਕਜੁੱਟਤਾ ਅਤੇ ਮੈਦਾਨੀ ਪੱਧਰ 'ਤੇ ਸਰਗਰਮੀਆਂ ਨਾਲ ਹੀ ਪਾਰਟੀ ਆਪਣੇ ਨਿਸ਼ਾਨਾ ਨੂੰ ਹਾਸਲ ਕਰਨਾ ਹੈ | ਇਸ ਮੌਕੇ ਸੀਨੀਅਰ ਆਗੂ ਚਰਨਜੀਤ ਸਿੰਘ ਰੱਖੜਾ, ਜਸਪਾਲ ਸਿੰਘ ਕਲਿਆਣ, ਰਘਬੀਰ ਸਿੰਘ ਸੋਨੀ, ਸੁੱਖੀ ਮੂੰਡਖੇੜਾ, ਮੇਜਰ ਸਿੰਘ, ਵਿੱਕੀ ਰੱਖੜਾ, ਕੁਲਦੀਪ ਅਲੌਹਰਾਂ, ਗੁਰਨੈਬ ਸਿੰਘ ਲੰਗੜੋਈ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਤਾਰਾਂ ਤੇ ਸਟਾਰਟਰ ਚੋਰੀ ਦੇ ਮਾਮਲੇ 'ਚ ਦੋ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫ਼ੀਸਰਜ਼ ਐਸੋਸੀਏਸ਼ਨ ਦੀ ਟੀਮ ਨੇ ਅਹੁਦਾ ਸੰਭਾਲਿਆ <br/>
Ad Position 24