08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਤਾਰਾਂ ਤੇ ਸਟਾਰਟਰ ਚੋਰੀ ਦੇ ਮਾਮਲੇ 'ਚ ਦੋ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 04-01-2026
ਸਮਾਣਾ, 3 ਜਨਵਰੀ (ਹਰਵਿੰਦਰ ਸਿੰਘ ਟੋਨੀ)-ਖੇਤਾਂ 'ਚੋਂ ਕੇਬਲ ਤਾਰਾਂ ਤੇ ਸਟਾਰਟਰ ਚੋਰੀ ਕਰਨ ਦੇ ਮਾਮਲੇ 'ਚ ਸਦਰ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਵੀ ਕਲਾਂ ਪੁਲਿਸ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਵਾਸੀ ਪਿੰਡ ਦੋਦੜਾ ਵਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 31 ਦਸੰਬਰ ਰਾਤ ਨੂੰ ਜਦੋਂ ਉਹ ਖੇਤ 'ਚ ਜਾ ਰਿਹਾ ਸੀ, ਤਾਂ ਉਸ ਨੇ ਇਕ ਵਿਅਕਤੀ ਨੂੰ ਕੇਬਲ ਤਾਰਾਂ ਤੇ ਹੱਥ 'ਚ ਸਟਾਰਟਰ ਫੜ ਕੇ ਜਾਂਦੇ ਦੇਖਿਆ | ਜਦੋਂ ਉਸ ਨੇ ਖੇਤ 'ਚ ਮੋਟਰ 'ਤੇ ਜਾ ਕੇ ਦੇਖਿਆ ਤਾਂ ਉਸ ਦੀ 10 ਫੁੱਟ ਕੇਬਲ ਤਾਰ ਅਤੇ ਗੁਆਂਢੀ ਦੇ ਖੇਤ 'ਚੋਂ 20 ਫੁੱਟ ਕੇਬਲ ਤਾਰ ਗ਼ਾਇਬ ਸੀ | ਪੜਤਾਲ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਲਖਬੀਰ ਸਿੰਘ ਨਿਵਾਸੀ ਪਿੰਡ ਦੋਦੜਾ ਨੇ ਆਪਣੇ ਇਕ ਸਾਥੀ ਨਾਲ ਮਿਲ ਕੇ ਇਹ ਚੋਰੀ ਕੀਤੀ ਹੈ | ਅਧਿਕਾਰੀ ਅਨੁਸਾਰ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਪੁਲਿਸ ਨੇ ਮੁਲਜ਼ਮ ਲਖਬੀਰ ਸਿੰਘ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਉਸ ਦੇ ਸਾਥੀ ਦੀ ਭਾਲ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਹੋਏ ਕੈਂਟਰ ਤੋਂ ਉਤਰਨ ਸਮੇਂ ਟਾਇਰ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਦਿੱਤਾ ਥਾਪੜਾ
Ad Position 24