08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਸਮਰਥਕਾਂ ਸਮੇਤ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 04-01-2026
ਪਟਿਆਲਾ, 3 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਸਮੁੱਚੀ ਲੀਡਰਸ਼ਿਪ ਅਤੇ ਸੈਂਕੜੇ ਸਮਰਥਕਾਂ ਨਾਲ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚੀ ਹੋਈ ਸੀ | ਗੁਰੂ ਘਰ ਵਿਚ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 328 ਸਰੂਪਾਂ ਦੇ ਅਲੋਪ ਹੋਣ ਦੇ ਸੱਚ ਨੂੰ ਸੰਗਤ ਦੇ ਸਾਹਮਣੇ ਰੱਖਣਾ ਜ਼ਰੂਰਤ ਹੈ ਤਾਂ ਕਿ ਸੰਗਤ ਦੇ ਸਾਹਮਣੇ ਸੱਚ ਆ ਸਕੇ | ਉਨ੍ਹਾਂ ਕਿਹਾ ਕਿ ਇਸ ਵਿਚ ਸ਼੍ਰੋਮਣੀ ਕਮੇਟੀ ਫ਼ੇਲ੍ਹ ਹੋਈ, ਜਿਸ ਕਾਰਨ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਸਰਕਾਰੀ ਦਖ਼ਲਅੰਦਾਜ਼ੀ ਵਧੀ ਹੈ | ਚੰਦੂਮਾਜਰਾ ਨੇ ਕਿਹਾ ਕਿ ਪੰਥਕ ਇਕਜੁੱਟਤਾ ਅਤੇ ਇਕਸੁਰਤਾ ਹੀ ਸਰਕਾਰੀ ਦਖ਼ਲਅੰਦਾਜ਼ੀ 'ਤੇ ਰੋਕ ਲਗਾ ਸਕਦੀ ਹੈ | ਇਸ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਹਰਿਆਣਾ ਕਮੇਟੀ, ਦਿੱਲੀ ਕਮੇਟੀ, ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰਾਂ ਨੂੰ ਅਹਿਮ ਭੂਮਿਕਾ ਨਿਭਾਅ ਕੇ ਇਕ ਵਿਸ਼ਵ ਪੰਥਕ ਕਨਵੈੱਨਸ਼ਨ ਬੁਲਾਉਣੀ ਚਾਹੀਦੀ ਹੈ ਤਾਂ ਕਿ ਪੰਥਕ ਮਸਲਿਆਂ ਦਾ ਹੱਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਵਿਚ ਫ਼ੇਲ੍ਹ ਹੁੰਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥਕ ਸ਼ਖ਼ਸੀਅਤਾਂ ਨਾਲ ਵਿਚਾਰ-ਵਟਾਂਦਰਾ ਕਰੇਗਾ ਅਤੇ ਪੰਥਕ ਮਸਲਿਆਂ ਦੇ ਹੱਲ ਅਤੇ ਪੰਥਕ ਇੱਕਜੁਟਤਾ ਲਈ ਅਗਲੀ ਰਣਨੀਤੀ ਅਪਣਾਏਗਾ | ਉਨ੍ਹਾਂ ਕਿਹਾ ਕਿ ਜਿਹੜਾ ਲੀਡਰਸ਼ਿਪ ਦਾ ਸੰਕਟ ਪੈਦਾ ਹੋਇਆ ਹੈ, ਉਹ ਸਿਰਫ਼ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਕਰਵਾ ਕੇ ਹੀ ਦੂਰ ਹੋ ਸਕਦਾ ਹੈ | ਪ੍ਰੋ. ਚੰਦੂਮਾਜਰਾ ਨੇ ਗੁਰੂ ਘਰਾਂ ਵਿਚ ਮਰਿਆਦਾ ਅਤੇ ਪ੍ਰਬੰਧ ਲਈ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਕਿਹਾ ਜੇਕਰ ਸ਼੍ਰੋਮਣੀ ਕਮੇਟੀ ਅਤੇ ਬਾਕੀ ਸੰਸਥਾਵਾਂ ਨੇ ਆਪਣੀ ਜ਼ਿੰਮੇਵਾਰੀ ਨਾ ਨਿਭਾਈ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਦਬਾਅ ਬਣਾਏਗਾ ਕਿ ਸਰਕਾਰੀ ਦਖ਼ਲ ਨੂੰ ਸਿੱਖਾਂ ਦੇ ਧਾਰਮਿਕ ਕੰਮਾਂ ਵਿਚ ਦਖ਼ਲ ਦੇਣ ਤੋਂ ਰੋਕਿਆ ਜਾ ਸਕੇ | ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਜ਼ਿੰਮੇਵਾਰੀ ਸੌਂਪਣ ਲਈ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨ ਦੇ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾਵੇਗਾ | ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਰਨ ਸਿੰਘ ਡੀ.ਟੀ.ਓ., ਭੁਪਿੰਦਰ ਸਿੰਘ ਸ਼ੇਖੂਪੁਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਤਵਿੰਦਰ ਸਿੰਘ ਟੌਹੜਾ, ਸੁਖਬੀਰ ਸਿੰਘ ਅਬਲੋਵਾਲ ਕੌਂਸਲਰ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਕੁਲਦੀਪ ਸਿੰਘ ਸਮਸ਼ਪੁਰ, ਗੁਰਜੰਟ ਸਿੰਘ ਨੂਰਖੇੜੀਆਂ, ਐਡਵੋਕੇਟ ਮੂਸਾ ਖ਼ਾਨ, ਜਸਪਾਲ ਸਿੰਘ ਕਲਿਆਣ, ਕੁਲਦੀਪ ਸਿੰਘ ਸਰਪੰਚ ਪਿੰਡ ਚੌਰਾ, ਪ੍ਰਗਟ ਸਿੰਘ ਬੋਲੜ, ਕੁਲਵਿੰਦਰ ਸਿੰਘ ਭੁਨਰਹੇੜੀ, ਹਰਵਿੰਦਰ ਸਿੰਘ ਡੰਡੋਆ, ਗੁਰਜੀਤ ਸਿੰਘ ਉੱਪਲੀ, ਗੁਰਚਰਨ ਸਿੰਘ ਕੌਲੀ, ਬਲਵਿੰਦਰ ਸਿੰਘ ਕਰਹੇੜੀ, ਲਖਵੀਰ ਸਿੰਘ ਕਰਨਪੁਰ, ਸਤਨਾਮ ਸਿੰਘ ਸੱਤਾ, ਧਰਮਿੰਦਰ ਸਿੰਘ ਭੋਜੋਮਾਜਰੀ, ਪਲਵਿੰਦਰ ਸਿੰਘ ਰਿੰਕੂ, ਜਸਵਿੰਦਰਪਾਲ ਸਿੰਘ ਚੱਢਾ, ਖੁਸ਼ਵੰਤ ਸਿੰਘ ਢਿੱਲੋਂ, ਗੁਰਬਾਜ ਸਿੰਘ ਪਨੌਦੀਆਂ, ਬਿੰਦਰ ਮਹਿਮੂਦਪੁਰ, ਸੁਖਵਿੰਦਰ ਸਰਪੰਚ ਨੂਰਖੇੜੀਆਂ, ਪਿ੍ੰਸੀਪਲ ਮੋਹਨ ਲਾਲ, ਬਹਾਦਰ ਸਿੰਘ ਟੌਹੜਾ, ਹਰਭਜਨ ਸਿੰਘ ਟੋਹੜਾ, ਗੁਰਮੀਤ ਸਿੰਘ ਕੋਟ, ਸੁਰਿੰਦਰ ਸਿੰਘ ਭਾਦਸੋਂ, ਵਰਨ ਕਾਸ਼ਲ, ਰਾਮ ਢੀਂਡਸਾ, ਗੁਰਚਰਨ ਸਿੰਘ ਬਲਵਿੰਦਰ ਸਿੰਘ ਕਰਹੇੜੀ, ਗੁਰਬਾਜ ਪਨੋਦੀਆ, ਹਰਵਿੰਦਰ ਸਿੰਘ ਡੰਡੋਆ ਬਲਾਕ ਸਮਿਤੀ ਮੈਂਬਰ, ਸਤਨਾਮ ਸਿੰਘ ਨਾਭਾ, ਦਵਿੰਦਰ ਸਿੰਘ, ਵਰਿੰਦਰ ਡਕਾਲਾ, ਬਿੰਦਰ ਸਿੰਘ ਬਹਾਦਰਗੜ੍ਹ, ਹਰਵਿੰਦਰ ਸਿੰਘ ਜੱਸੋਵਾਲ, ਸੁਖਬੀਰ ਸਿੰਘ ਅਬਲੋਵਾਲ, ਮੂਸਾ ਖਾਨ, ਗੁਰਚਰਨ ਸਿੰਘ ਕੋਲੀ, ਬਲਵਿੰਦਰ ਸਿੰਘ ਕਰਹੇੜੀ ਅਤੇ ਗੁਰਬਾਜ ਸਿੰਘ ਪਨੋਦੀਆ ਆਦਿ ਵਿਸ਼ੇਸ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵਾਂ ਬੱਸ ਸਟੈਂਡ ਪਟਿਆਲਾ ਵਿਖੇ 167.32 ਲੱਖ ਦੀ ਲਾਗਤ ਨਾਲ ਤਿਆਰ ਟਰਮੀਨਲ ਸ਼ੈੱਡ ਲੋਕ ਅਰਪਣ ਅਗਲੀ ਖ਼ਬਰ ਤਹਿਸੀਲ ਕੰਪਲੈਕਸ ਸਮਾਣਾ 'ਚ ਦੋਵਾਂ ਹੱਥਾਂ ਨਾਲ ਕੀਤੀ ਜਾ ਰਹੀ ਹੈ ਆਮ ਲੋਕਾਂ ਦੀ ਲੁੱਟ
Ad Position 24