08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪਾਤਿਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 04-01-2026
ਪਟਿਆਲਾ, 3 ਜਨਵਰੀ (ਅ.ਸ. ਆਹਲੂਵਾਲੀਆ)-ਪਾਤਿਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਜਿਸ ਦੀ ਆਰੰਭਤਾ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਹੋਈ | ਕੜਾਕੇ ਦੀ ਠੰਢ ਦੇ ਬਾਵਜੂਦ ਬੱਚੇ, ਬਜ਼ੁਰਗ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਨਗਰ ਕੀਰਤਨ ਵਿਚ ਹਾਜ਼ਰੀ ਲਗਵਾਈ | ਸ਼ਰਧਾਲੂਆਂ ਵਲੋਂ ਜਗ੍ਹਾ ਜਗ੍ਹਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਕਈ ਥਾਈਾ ਮਾਰਕੀਟ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਵਲੋਂ ਸਟੇਜਾਂ ਲਗਾ ਕੇ ਹਾਜ਼ਰੀ ਲਗਵਾ ਰਹੇ ਕੀਰਤਨੀ ਜਥਿਆਂ, ਗਤਕਾ ਅਖਾੜਿਆਂ ਦੇ ਮੁਖੀਆਂ ਨੂੰ ਸਨਮਾਨਿਤ ਕਰ ਯਾਦਗਾਰੀ ਚਿੰਨ੍ਹ ਭੇਟ ਕੀਤੇ | ਗਤਕਾ ਅਖਾੜਿਆਂ ਦੇ ਭੁਝੰਗੀ ਸਿੰਘਾਂ ਵਲੋਂ ਦਿਖਾਏ ਜਾ ਰਹੇ ਗਤਕੇ ਦੇ ਜੌਹਰ ਵੀ ਸੰਗਤਾਂ ਵਿਚ ਖਿੱਚ ਦਾ ਕੇਂਦਰ ਰਹੇ | ਬੈਂਡ ਪਾਰਟੀਆਂ, ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਤੋਂ ਪਹੁੰਚ ਕੀਰਤਨੀ ਜਥਿਆਂ ਵਲੋਂ ਗੁਰੂ ਦੀ ਇਲਾਹੀ ਬਾਣੀ ਦੀਆਂ ਛੇੜੀਆਂ ਧੁਨਾਂ ਨੇ ਮਾਹੌਲ ਧਾਰਮਿਕ ਰੰਗ ਵਿਚ ਰੰਗੀ ਰੱਖਿਆ | ਨਗਰ ਕੀਰਤਨ ਦੀ ਸਮਾਪਤੀ ਵੀ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ ਹੋਈ | ਇੰਦਰਮੋਹਨ ਸਿੰਘ ਬਜਾਜ ਨੇ ਦੱਸਿਆ ਕਿ ਕੱਲ੍ਹ ਗੁਰਦੁਆਰਾ ਸਾਹਿਬ ਵਿਖੇ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਨੂੰ 3 ਵਜੇ ਤੱਕ ਧਾਰਮਿਕ ਦੀਵਾਨ ਸਜਣਗੇ | ਇਸ ਮੌਕੇ ਬਲਜਿੰਦਰ ਸਿੰਘ ਬੇਦੀ, ਬਰਜਿੰਦਰ ਸਿੰਘ ਦੀਵਾਨ, ਪ੍ਰੋ. ਬਾਬੂ ਸਿੰਘ, ਸਾਬਕਾ ਏ.ਆਈ.ਜੀ. ਗੁਰਦੀਪ ਸਿੰਘ, ਭਜਨ ਸਿੰਘ ਓਬਰਾਏ, ਨਰਿੰਦਰ ਸਿੰਘ ਸਹਿਗਲ, ਬਲਰਾਜਇੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਲੜੀਵਾਰ ਭੁੱਖ ਹੜਤਾਲ ਤੀਸਰੇ ਦਿਨ ਵੀ ਜਾਰੀ ਅਗਲੀ ਖ਼ਬਰ ਨਵਾਂ ਬੱਸ ਸਟੈਂਡ ਪਟਿਆਲਾ ਵਿਖੇ 167.32 ਲੱਖ ਦੀ ਲਾਗਤ ਨਾਲ ਤਿਆਰ ਟਰਮੀਨਲ ਸ਼ੈੱਡ ਲੋਕ ਅਰਪਣ
Ad Position 24