08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਅਨਾਜ ਮੰਡੀ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 04-01-2026
ਰਾਜਪੁਰਾ, 3 ਜਨਵਰੀ (ਜੀ.ਪੀ. ਸਿੰਘ)-ਸਥਾਨਕ ਨਵੀਂ ਅਨਾਜ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਵਿਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਗਿਆ | ਜਿਸ ਵਿਚ ਹਲਕਾ ਰਾਜਪੁਰਾ ਵਿਧਾਇਕ ਨੀਨਾ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਵਿੰਦਰ ਸਿੰਘ ਮਿਰਜਾਪੁਰ, ਸੰਗਠਨ ਇੰਚਾਰਜ ਰਿਤੇਸ਼ ਬਾਂਸਲ ਸਮੇਤ ਪੁੱਜੇ ਅਤੇ ਲੰਗਰ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਨੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਨੇ ਉਸ ਸਮੇਂ ਦੇ ਹਾਕਮਾਂ ਦੇ ਸਾਹਮਣੇ ਧਰਮ ਨਾ ਬਦਲਣ ਅਤੇ ਈਨ ਨਾ ਮੰਨਦਿਆਂ ਹੋਇਆ ਸ਼ਹੀਦੀ ਜਾਮ ਪੀਤਾ | ਜਿਨ੍ਹਾਂ ਦੀ ਯਾਦ 'ਚ ਹਰੇਕ ਸਾਲ ਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਲੱਖਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੁੰਦੀਆਂ ਹਨ | ਇਸ ਮੌਕੇ ਸੁਨੀਲ ਬਜਾਜ, ਸੁਭਾਸ਼ ਕੁਮਾਰ, ਗੌਰਵ ਥਮਨ, ਸੰਜੀਵ ਗੋਇਲ, ਦਵਿੰਦਰ ਕੁਮਾਰ, ਸ਼ਿਵ ਕੁਮਾਰ ਸਮੇਤ ਹੋਰਨਾਂ ਨੇ ਲੰਗਰਾਂ ਦੀ ਸੇਵਾ ਕੀਤੀ |
Ad Position 22
No active advertisement
ਪਿਛਲੀ ਖ਼ਬਰ 2027 'ਚ ਲੋਕ ਬਦਲਾਅ ਵਾਲੀ 'ਆਪ' ਸਰਕਾਰ ਨੂੰ ਮੂੰਹ ਨਹੀਂ ਲਗਾਉਣਗੇ-ਬਹੋੜੂ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਲੜੀਵਾਰ ਭੁੱਖ ਹੜਤਾਲ ਤੀਸਰੇ ਦਿਨ ਵੀ ਜਾਰੀ
Ad Position 24