08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੁਰਾਣੇ ਵਿਕਾਸ ਕੰਮਾਂ ਦੀ ਐੱਮ.ਬੀ. ਨਾ ਮਿਲਣ 'ਤੇ ਮੇਅਰ ਮੁੜ ਵਿਜੀਲੈਂਸ ਜਾਣ ਨੂੰ ਤਿਆਰ

Ad Position 21
No active advertisement
ਅਜੀਤ ਡੈਸਕ 04-01-2026
ਪਟਿਆਲਾ, 3 ਜਨਵਰੀ (ਅ.ਸ. ਆਹਲੂਵਾਲੀਆ)-ਪਟਿਆਲਾ ਨਗਰ ਨਿਗਮ 'ਚ ਪੁਰਾਣੇ ਵਿਕਾਸ ਕੰਮਾਂ ਨਾਲ ਸੰਬੰਧਿਤ ਫਾਈਲਾਂ ਅਤੇ ਮਾਪ-ਕਿਤਾਬ ਰਜਿਸਟਰ (ਐਮ.ਬੀ.) ਨਾ ਮਿਲਣ ਦਾ ਮਾਮਲਾ ਇਕ ਵਾਰ ਫਿਰ ਤੇਜ਼ੀ ਨਾਲ ਤੁਲ ਫੜਦਾ ਨਜ਼ਰ ਆ ਰਿਹਾ ਹੈ | ਮੇਅਰ ਕੁੰਦਨ ਗੋਗੀਆ ਵਲੋਂ ਪੁਰਾਣੇ ਕੰਮਾਂ ਸੰਬੰਧੀ ਅਧਿਕਾਰੀਆਂ ਤੋਂ ਐਮ.ਬੀ. ਮੰਗੇ ਜਾਣ ਦੇ ਬਾਵਜੂਦ ਅਜੇ ਤੱਕ ਇਹ ਰਿਕਾਰਡ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਾਰਨ ਸ਼ੱਕ ਹੋਰ ਗਹਿਰਾ ਹੋ ਗਿਆ ਹੈ | ਜਾਣਕਾਰੀ ਮੁਤਾਬਿਕ ਇਸ ਸੰਬੰਧੀ ਠੇਕੇਦਾਰਾਂ ਅਤੇ ਕੁਝ ਅਧਿਕਾਰੀਆਂ ਵਲੋਂ ਆਨਾਕਾਨੀ ਕੀਤੀ ਜਾ ਰਹੀ ਦੱਸੀ ਗਈ ਹੁਣ ਹੈ | ਮੇਅਰ ਵਲੋਂ ਕਈ ਵਾਰ ਲਿਖਤੀ ਅਤੇ ਮੌਖਿਕ ਤੌਰ 'ਤੇ ਐਮ.ਬੀ. ਸੰਬੰਧਿਤ ਫਾਈਲਾਂ ਮੰਗੀਆਂ ਗਈਆਂ, ਪਰ ਹੈਰਾਨੀ ਦੀ ਗੱਲ ਹੈ ਕਿ ਹਫ਼ਤਿਆਂ ਬੀਤ ਜਾਣ ਦੇ ਬਾਵਜੂਦ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ | ਇਸ ਹਾਲਾਤ ਨੇ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕਿਤੇ ਨਗਰ ਨਿਗਮ 'ਚ ਹੋਏ ਪੁਰਾਣੇ ਵਿਕਾਸ ਕੰਮਾਂ 'ਚ ਗੜਬੜਾਂ ਨੂੰ ਲੁਕਾਉਣ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਹੀ | ਦੱਸ ਦੇਈਏ ਕਿ ਐਮ.ਬੀ. ਸਾਹਮਣੇ ਆਉਣ ਨਾਲ ਕਰੋੜਾਂ ਰੁਪਏ ਦੇ ਕੰਮਾਂ ਵਿੱਚ ਵੱਡੇ ਘਪਲੇ ਦੀ ਆਸ਼ੰਕਾ ਜਤਾਈ ਜਾ ਰਹੀ ਹੈ | ਦੂਜੇ ਪਾਸੇ, ਇਨ੍ਹਾਂ ਅਧਿਕਾਰੀਆਂ ਵਲੋਂ ਵੀ ਇਸ ਮਾਮਲੇ 'ਚ ਸਹਿਯੋਗ ਨਾ ਦੇਣ ਕਾਰਨ ਮੇਅਰ ਦੀ ਚਿੰਤਾ ਹੋਰ ਵੱਧ ਗਈ ਹੈ | ਕੁੰਦਨ ਗੋਗੀਆ ਨੇ ਇਸ ਮਾਮਲੇ ਬਾਰੇ ਸਪਸ਼ਟ ਕੀਤਾ ਕਿ ਜੇਕਰ ਜਲਦੀ ਹੀ ਮੰਗਿਆ ਗਿਆ ਰਿਕਾਰਡ ਉਪਲਬਧ ਨਾ ਕਰਵਾਇਆ ਗਿਆ ਤਾਂ ਉਹ ਮੁੜ ਤੋਂ ਵਿਜੀਲੈਂਸ ਵਿਭਾਗ ਦਾ ਦਰਵਾਜ਼ਾ ਖੜ੍ਹਕਾਉਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਕਰੱਪਸ਼ਨ ਮੁਕਤ ਬਣਾਉਣ ਲਈ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾਵੇਗਾ | ਨਗਰ ਨਿਗਮ ਸ਼ਹਿਰ ਵਾਸੀਆਂ ਦੇ ਟੈਕਸ ਦੇ ਪੈਸਿਆਂ ਨਾਲ ਚੱਲਦਾ ਹੈ ਅਤੇ ਹਰ ਪੈਸੇ ਦਾ ਹਿਸਾਬ ਹੋਣਾ ਲਾਜ਼ਮੀ ਹੈ | ਜੇਕਰ ਕੋਈ ਅਧਿਕਾਰੀ ਜਾਂ ਠੇਕੇਦਾਰ ਰਿਕਾਰਡ ਛੁਪਾ ਕੇ ਜਾਂ ਆਨਾਕਾਨੀ ਕਰਕੇ ਜਾਂਚ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਹ ਕਾਨੂੰਨਨ ਅਪਰਾਧ ਹੈ ਅਤੇ ਇਸ 'ਤੇ ਸਖ਼ਤ ਕਾਰਵਾਈ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜਿੰਮਖਾਨਾ ਕਲੱਬ ਦੇ ਪ੍ਰਧਾਨ ਬਣਨ 'ਤੇ ਸ਼ੇਰਬੀਰ ਸਿੰਘ ਥਿੰਦ ਦਾ ਜੱਦੀ ਪਿੰਡ ਭਾਨਰੀ 'ਚ ਸਨਮਾਨ ਅਗਲੀ ਖ਼ਬਰ ਨਿਊ ਅੰਮਿ੍ਤਸਰ ਤੇ ਪਿੰਡ ਸੁਲਤਾਨਵਿੰਡ ਵਿਖੇ ਵੱਡੀ ਗਿਣਤੀ ਖੁੱਲ੍ਹ ਰਹੀਆਂ ਜੰਕ ਫੂਡ ਦੀਆਂ ਰੇਹੜੀਆਂ ਵੰਡ ਰਹੀਆਂ ਮੌਤ ਦੀ...
Ad Position 24