08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਆ ਲੰਗਰ

Ad Position 21
No active advertisement
ਅਜੀਤ ਡੈਸਕ 04-01-2026
ਰਾਜਪੁਰਾ, 3 ਜਨਵਰੀ (ਰਣਜੀਤ ਸਿੰਘ)-ਸ਼ੇਰੇ ਪੰਜਾਬ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਦਸਮ ਪਿਤਾ ਸੀ੍ਰ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਾਇਆ ਗਿਆ | ਇਸ ਮੌਕੇ 'ਤੇ ਸਮੂਹ ਦੁਕਾਨਦਾਰਾਂ ਨੇ ਬਹੁਤ ਹੀ ਸੇਵਾ ਭਾਵਨਾ ਨਾਲ ਲੰਗਰ 'ਚ ਸੇਵਾ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਆਗੂ ਜਥੇਦਾਰ ਸੁਖਪਾਲ ਸਿੰਘ ਪਾਲਾ ਅਤੇ ਸੀਨੀਅਰ ਆਗੂ ਇੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਾਇਆ ਗਿਆ, ਉਨ੍ਹਾਂ ਨੇ ਕਿਹਾ ਕਿ ਸਾਨੂੰ ਦਸਮ ਪਿਤਾ ਸੀ੍ਰ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਨਾ ਚਾਹੀਦਾ ਅਤੇ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਲੰਗਰ 'ਚ ਚਾਹ ਬਿਸਕੁਟ, ਰੋਟੀ ਸਬਜ਼ੀ, ਦਾਲ, ਕੜਾਹ ਪ੍ਰਸ਼ਾਦ ਦੇ ਲੰਗਰ ਲਾਏ ਹੋਏ ਸਨ ਅਤੇ ਸੰਗਤ ਵੱਡੀ ਗਿਣਤੀ 'ਚ ਲੰਗਰ ਛੱਕ ਰਹੀ ਸੀ | ਇਸ ਮੌਕੇ 'ਤੇ ਹੋਰਨਾਂ ਸਮੇਤ ਗੁਰਜਿੰਦਰ ਸਿੰਘ, ਮਾਨ ਸਿੰਘ, ਗੁਰਮੇਲ ਸਿੰਘ, ਤੇਜਿੰਦਰ ਸਿੰਘ, ਦਲਜੀਤ ਸਿੰਘ, ਗੁਰਦੇਵ ਸਿੰਘ, ਜਤਿੰਦਰ ਸਿੰਘ, ਹਰਵਿੰਦਰ ਸਿੰਘ, ਪਰਵਿੰਦਰ ਸਿੰਘ, ਛਿੰਦਾ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਜ਼ਿਲ੍ਹਾ ਮਹਿਲਾ ਵਿੰਗ ਦੀ ਨਵ-ਨਿਯੁਕਤ ਪ੍ਰਧਾਨ ਆਰਤੀ ਗੁਪਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ 'ਚ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਹੋਵੇਗਾ-ਡੀ.ਟੀ.ਓ. ਕਰਨ ਸਿੰਘ
Ad Position 24