ਪਟਿਆਲਾ, 3 ਜਨਵਰੀ (ਧਰਮਿੰਦਰ ਸਿੰਘ ਸਿੱਧ)-ਲੰਮੇ ਸਮੇਂ ਤੋਂ ਬਾਅਦ ਪਾਰਟੀ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਦੇ ਚਲਦਿਆਂ ਮਿਸ਼ਨ 2027 ਨੂੰ ਫਤਿਹ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਜਿਸ ਤਹਿਤ ਸਾਬਕਾ ਕੌਂਸਲਰ ਆਰਤੀ ਗੁਪਤਾ ਨੂੰ ਪਾਰਟੀ ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਬਣਾਇਆ ਗਿਆ ਹੈ | ਇਹ ਅਹੁਦਾ ਮਿਲਣ ਤੋਂ ਬਾਅਦ ਆਰਤੀ ਗੁਪਤਾ ਦਾ ਜਗ੍ਹਾ-ਜਗ੍ਹਾ 'ਤੇ ਸਨਮਾਨ ਕੀਤਾ ਜਾ ਰਿਹਾ ਹੈ | ਗਲਬਾਤ ਕਰਦਿਆਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਆਰਤੀ ਗੁਪਤਾ ਨੇ ਕਿਹਾ ਕਿ 'ਆਪ' ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਮਹਿਲਾ ਵਿੰਗ ਦੀਆਂ ਸਮੂਹ ਵਲੰਟੀਅਰਜ਼ ਅਹਿਮ ਭੂਮਿਕਾ ਅਦਾ ਕਰਨਗੀਆਂ | ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਪੰਜਾਬ ਦੇ ਲੋਕ 'ਆਪ' ਦੇ ਕਾਰਜਾਂ ਤੋਂ ਬੇਹੱਦ ਖ਼ੁਸ਼ ਹਨ | ਇਸ ਮੌਕੇ ਪੰਜਾਬ ਮਹਿਲਾ ਵਿੰਗ ਦੀ ਜ਼ੋਨ ਇੰਚਾਰਜ ਵੀਰਪਾਲ ਕੌਰ ਚਹਿਲ ਤੋਂ ਇਲਾਵਾ ਵੱਡੀ ਗਿਣਤੀ 'ਚ ਮਹਿਲਾ ਆਗੂ ਹਾਜ਼ਰ ਸਨ |