10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਜ਼ਿਲ੍ਹਾ ਪ੍ਰੀਸ਼ਦ ਜਿੱਤ ਦੀ ਖ਼ੁਸ਼ੀ 'ਚ ਸ਼ੁਕਰਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 04-01-2026
ਦੇਵੀਗੜ੍ਹ, 3 ਜਨਵਰੀ (ਰਾਜਿੰਦਰ ਸਿੰਘ ਮੌਜੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਸੀਂਗਣ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਗਗਨਦੀਪ ਕੌਰ ਪਤਨੀ ਗੁਰਮੀਤ ਸਿੰਘ ਸਰਪੰਚ, ਪਿੰਡ ਸ਼ੇਖੂਪੁਰ ਜਗੀਰ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਧਾਰਮਿਕ ਸਮਾਗਮ ਵਿੱਚ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਸਬੰਧੀ ਅਹਿਮ ਖ਼ੁਲਾਸੇ ਕੀਤੇ | ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਇਲਾਕੇ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ | ਪਟਿਆਲਾ-ਪਿਹੋਵਾ ਮਾਰਗ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਆਦਾ ਸਰਦੀ ਅਤੇ ਧੁੰਦ ਕਾਰਨ ਤਕਨੀਕੀ ਕਾਰਨਾਂ ਕਰਕੇ ਇਸ ਸੜਕ ਦਾ ਕੰਮ ਫਿਲਹਾਲ ਰੋਕ ਦਿੱਤਾ ਗਿਆ ਹੈ, ਤਾਂ ਜੋ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਹੋਵੇ | ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਰਗ ਸਮੇਤ ਇਲਾਕੇ ਦੀਆਂ ਹੋਰ ਰਹਿੰਦੀਆਂ ਲਿੰਕ ਸੜਕਾਂ ਦਾ ਕੰਮ ਫਰਵਰੀ-ਮਾਰਚ ਤੱਕ ਹਰ ਹਾਲ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ | ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਹਡਾਣਾ ਨੇ ਕਿਹਾ ਕਿ ਟਾਂਗਰੀ ਨਦੀ ਦੇ ਬੰਨ੍ਹਾਂ ਨੂੰ ਪੱਕਾ ਕਰਨ ਅਤੇ ਨਦੀ ਦੀ ਖੁਦਾਈ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਸਾਡਾ ਮਕਸਦ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਇਸ ਕੰਮ ਨੂੰ ਮੁਕੰਮਲ ਕਰਨਾ ਹੈ ਤਾਂ ਜੋ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਝੱਲਣਾ ਪਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਜੇਤੂ ਉਮੀਦਵਾਰ ਦੇ ਪਤੀ ਅਤੇ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਸ਼ੇਖੂਪੁਰ ਜਗੀਰ ਨੇ ਚੇਅਰਮੈਨ ਹਡਾਣਾ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ, ਇਹ ਜਿੱਤ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਦੀ ਜਿੱਤ ਹੈ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਅਸੀਂ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ | ਅਸੀਂ ਵਾਅਦਾ ਕਰਦੇ ਹਾਂ ਕਿ ਜ਼ੋਨ ਮਸੀਂਗਣ ਦੇ ਹਰ ਪਿੰਡ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾਵੇਗਾ ਅਤੇ ਵਿਕਾਸ ਦੀ ਗਤੀ ਨੂੰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਲਾਲੀ ਰਹਿਲ ਪੀਏ, ਡਾ. ਗੁਰਮੀਤ ਸਿੰਘ ਬਿੱਟੂ, ਰਵਿੰਦਰ ਸਿੰਘ ਮੌਂਟੂ, ਅਮਰਿੰਦਰ ਸਿੰਘ ਕਛਵਾ,ਗੁਰਵਿੰਦਰ ਸਿੰਘ ਅਦਾਲਤੀਵਾਲਾ ਸੰਮਤੀ ਮੈਂਬਰ, ਸਾਹਿਬ ਸਿੰਘ, ਰਾਜਾ ਧੰਜੂ ਸਰੁਸਤੀਗੜ੍ਹ੍ਹ, ਜਸਵੀਰ ਜੱਸੀ ਹਸਨਪੁਰ, ਹਰਨਾਮ ਸਿੰਘ ਸਰਪੰਚ, ਜਸਮੇਰ ਸਿੰਘ ਈਸਰਹੇੜੀ, ਸਿੰਦਰ ਸਰਪੰਚ, ਹਰਵਿੰਦਰ ਸਿੰਘ ਚੁੰਹਟ, ਮਹਿਮਾ ਸਿੰਘ ਕਰਤਾਰਪੁਰ, ਰਾਜਿੰਦਰ ਸਿੰਘ, ਪੰਜਾਬ ਸਿੰਘ ਵਿਰਕ, ਬੰਟੀ ਬਿੰਜਲ, ਮਨਿੰਦਰ ਫਰਾਂਸਵਾਲਾ, ਸਿਮਰਦੀਪ ਬਰਕਤਪੁਰ, ਹੈਪੀ ਅਬਦਲਪੁਰ, ਜੱਗਾ ਜ਼ੁਲਕਾਂ, ਗੁਰਪਿੰਦਰ ਸਿੰਘ ਮਸੀਂਗਣ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ 'ਤੇ ਪਰਚੇ ਦਰਜ ਕਰਨਾ ਲੋਕਤੰਤਰ ਦਾ ਕਤਲ, ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਧੱਕੇਸ਼ਾਹੀ-ਰਜਿ... ਅਗਲੀ ਖ਼ਬਰ 'ਆਪ' ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਉਤਾਵਲੇ-ਬਲਵਿੰਦਰ ਸਿੰਘ
Ad Position 24