ਭਾਦਸੋਂ, 3 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਕਾਲਸਨਾ ਦੇ ਗੁਰਦੁਆਰਾ ਸਾਹਿਬ ਦੀ ਸਮੂਹ ਕਮੇਟੀ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਸਮੇਂ ਦਸ ਬੱਚਿਆਂ ਨੂੰ ਸਪੈਸ਼ਲ ਟਰਾਫ਼ੀਆਂ ਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਰਪੰਚ ਗੁਰਧਿਆਨ ਸਿੰਘ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਕਾਲਸਨਾਂ ਦੇ ਬੱਚਿਆਂ ਨੇ ਕੁਝ ਮਹੀਨਿਆਂ 'ਚ ਹੀ ਸੀ, ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਸੰਪੂਰਨ ਕੀਤੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਗੇ ਤੋਂ ਹੋਰ ਬੱਚਿਆਂ ਨੂੰ ਆਪਣੇ ਧਰਮ ਅਤੇ ਸਭਿਆਚਾਰ ਨਾਲ਼ ਜੋੜਨ ਲਈ ਅਤੇ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਉਪਰਾਲੇ ਗੁਰੂ ਘਰ ਦੀ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਕੀਤੇ ਜਾਣਗੇ | ਇਸ ਮੌਕੇ ਸਰਪੰਚ ਗੁਰਧਿਆਨ ਸਿੰਘ, ਪ੍ਰਧਾਨ ਮਹਿੰਦਰ ਸਿੰਘ, ਹੈੱਡ ਗ੍ਰੰਥੀ ਬਲਵੀਰ ਸਿੰਘ, ਗੁਰਕੀਰਤ ਸਿੰਘ ਸਾਬਕਾ ਸਰਪੰਚ, ਕਮੇਟੀ ਮੈਂਬਰ ਤੇ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ |