10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਰਣਧੀਰ ਸਿੰਘ ਰੱਖੜਾ ਦੇ ਅਕਾਲੀ ਦਲ (ਮੁੜ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਰਾਜਪੁਰਾ ਅਕਾਲੀ ਆਗੂਆਂ 'ਚ ਖ਼ੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 04-01-2026
ਰਾਜਪੁਰਾ, 3 ਜਨਵਰੀ (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਪ੍ਰਧਾਨ ਥਾਪੇ ਜਾਣ 'ਤੇ ਰਾਜਪੁਰਾ ਦੇ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਪਾਰਟੀ ਆਗੂਆਂ ਤੇ ਵਰਕਰਾਂ ਦੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸੰਬੰਧੀ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਰੱਖੀ ਗਈ ਬੈਠਕ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਅਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਇੰਚਾਰਜ ਭਾਈ ਬਰਜਿੰਦਰ ਸਿੰਘ ਪਰਵਾਨਾ ਅਤੇ ਹੋਰਨਾਂ ਅਕਾਲੀ ਆਗੂਆਂ ਵੱਲੋਂ ਰਣਧੀਰ ਸਿੰਘ ਰੱਖੜਾ ਨੂੰ ਵਧਾਈਆਂ ਦਿੰਦਿਆਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਰਣਧੀਰ ਸਿੰਘ ਰੱਖੜਾ ਇਕ ਬਹੁਤ ਹੀ ਮਿਹਨਤੀ ਅਤੇ ਅਗਾਂਹਵਧੂ ਸੋਚ ਦੇ ਮਾਲਕ ਹਨ | ਉਹਨਾਂ ਦੀ ਇਸ ਨਿਯੁਕਤੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਜ਼ਿਲ੍ਹਾ ਪਟਿਆਲਾ ਜ਼ਿਲ੍ਹਾ 'ਚ ਹੋਰ ਮਜ਼ਬੂਤ ਹੋਵੇਗਾ | ਇਸ ਮੌਕੇ ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ, ਇਕਬਾਲ ਸਿੰਘ, ਕਿਰਪਾਲ ਸਿੰਘ ਭੰਗੂ, ਦਾਤਾਰ ਸਿੰਘ ਭਾਟੀਆ, ਅਜੈਬ ਸਿੰਘ ਨੀਲਪੁਰ, ਸੁਖਦੇਵ ਸਿੰਘ ਵਿਰਕ, ਦਵਿੰਦਰ ਸਿੰਘ, ਮੈਨੇਜਰ ਰਮਿੰਦਰ ਸਿੰਘ, ਮਹਿੰਦਰ ਸਿੰਘ, ਐਡਵੋਕੇਟ ਸੁਬੇਗ ਸਿੰਘ ਸੰਧੂ, ਸਰਦੂਲ ਸਿੰਘ, ਜਸਵਿੰਦਰ ਸਿੰਘ, ਕਰਨਵੀਰ ਸਿੰਘ ਕੰਗ, ਦਿਲਪ੍ਰੀਤ ਸਿੰਘ, ਪ੍ਰੀਤ ਸਿੰਘ ਖਡੋਲੀ ਸਮੇਤ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਾਉਣ 'ਤੇ ਅਕਾਲੀ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ, ਪਾਰਟੀ ਹਾਈ... ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਹੀਰਾ ਮਹਿਲ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
Ad Position 24