10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਾਉਣ 'ਤੇ ਅਕਾਲੀ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ, ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 04-01-2026
ਦੇਵੀਗੜ੍ਹ, 3 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਸੀਨੀਅਰ ਆਗੂ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਇਸ ਨੂੰ ਇਕ ਦੂਰਅੰਦੇਸ਼ੀ ਫੈਸਲਾ ਕਰਾਰ ਦਿੱਤਾ ਹੈ | ਅੱਜ ਇੱਥੇ ਜਥੇਦਾਰ ਤਰਸੇਮ ਸਿੰਘ ਕੋਟਲਾ, ਗੁਰਦੀਪ ਸਿੰਘ ਦੇਵੀਨਗਰ, ਸ਼ਾਨਵੀਰ ਸਿੰਘ ਬ੍ਰਹਮਪੁਰ, ਬਿਕਰਮ ਸਿੰਘ ਫਰੀਦਪੁਰ ਅਤੇ ਰਾਜ ਕੁਮਾਰ ਸੈਣੀ ਨੇ ਸਾਂਝੇ ਤੌਰ 'ਤੇ ਰਣਧੀਰ ਸਿੰਘ ਰੱਖੜਾ ਨੂੰ ਵਧਾਈ ਦਿੱਤੀ | ਆਗੂਆਂ ਨੇ ਕਿਹਾ ਕਿ ਰੱਖੜਾ ਇਕ ਮਿਹਨਤੀ ਅਤੇ ਟਕਸਾਲੀ ਪਰਿਵਾਰ ਨਾਲ ਸੰਬੰਧਤ ਆਗੂ ਹਨ, ਜਿਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਅੰਦਰ ਪਾਰਟੀ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲੇਗਾ | ਇਸ ਮੌਕੇ ਆਗੂਆਂ ਨੇ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਅਤੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਇਕ ਸਹੀ ਸਮੇਂ 'ਤੇ ਸਹੀ ਸ਼ਖ਼ਸੀਅਤ ਦੀ ਚੋਣ ਕੀਤੀ ਹੈ | ਪ੍ਰੇਮ ਸਿੰਘ ਚੰਦੂਮਾਜਰਾ ਵਰਗੇ ਤਜ਼ਰਬੇਕਾਰ ਆਗੂਆਂ ਦੀ ਰਹਿਨੁਮਾਈ ਹੇਠ ਪਾਰਟੀ ਦਿਨ-ਬ-ਦਿਨ ਪੰਜਾਬ ਦੀ ਸਿਆਸਤ ਵਿੱਚ ਮੁੜ ਉੱਭਰ ਰਹੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਿਆਸੀ ਹਾਲਾਤਾਂ ਵਿੱਚ ਪੰਜਾਬ ਦੇ ਲੋਕ ਇਕ ਮਜ਼ਬੂਤ ਖੇਤਰੀ ਬਦਲ ਦੀ ਭਾਲ਼ ਵਿੱਚ ਹਨ | ਅਜਿਹੇ ਵਿਚ ਰਣਧੀਰ ਸਿੰਘ ਰੱਖੜਾ ਵਰਗੇ ਜੁਝਾਰੂ ਆਗੂਆਂ ਨੂੰ ਅੱਗੇ ਲਿਆਉਣਾ ਇਹ ਸਪਸ਼ਟ ਕਰਦਾ ਹੈ ਕਿ ਪਾਰਟੀ ਆਉਣ ਵਾਲੇ ਸਮੇਂ ਵਿਚ ਵੱਡੀ ਸਿਆਸੀ ਚੁਣੌਤੀ ਪੇਸ਼ ਕਰਨ ਲਈ ਤਿਆਰ ਹੈ | ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਪਾਰਟੀ ਲੀਡਰਸ਼ਿਪ ਦਾ ਭਰੋਸਾ ਜਤਾਉਣ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪਿੰਡ-ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕਰਨਾ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਗੈਰ-ਅਧਿਆਪਨ ਕਰਮਚਾਰੀਆਂ ਦੀ ਹੋਈ ਅਹਿਮ ਬੈਠਕ ਅਗਲੀ ਖ਼ਬਰ ਰਣਧੀਰ ਸਿੰਘ ਰੱਖੜਾ ਦੇ ਅਕਾਲੀ ਦਲ (ਮੁੜ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਰਾਜਪੁਰਾ ਅਕਾਲੀ ਆਗੂਆਂ 'ਚ ਖ਼ੁ...
Ad Position 24