10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਗੋਲੂ ਦੀ ਅਗਵਾਈ ਹੇਠ ਹੋਈ ਇਕੱਤਰਤਾ

Ad Position 21
No active advertisement
ਅਜੀਤ ਡੈਸਕ 04-01-2026
ਨਾਭਾ, 3 ਜਨਵਰੀ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਤਿਆਰੀਆਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਇਕੱਤਰਤਾ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸਾਬਕਾ ਮੰਤਰੀ ਸਵ. ਰਾਜਾ ਨਰਿੰਦਰ ਸਿੰਘ ਦੇ ਪੋਤਰੇ ਮਾਨਇੰਦਰ ਸਿੰਘ ਮਾਨੀ, ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਤੋਂ ਇਲਾਵਾ ਵੱਡੀ ਗਿਣਤੀ ਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਅੱਜ ਹੋਈ ਇਕੱਤਰਤਾ ਨੂੰ ਮਾਨਇੰਦਰ ਸਿੰਘ ਮਾਨੀ, ਮੱਖਣ ਸਿੰਘ ਲਾਲਕਾ, ਜਥੇਦਾਰ ਲਖਵੀਰ ਸਿੰਘ ਲੌਟ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਯੂਥ ਆਗੂ ਜੱਸਾ ਖੋਖ ਅਤੇ ਗੁਰਤੇਜ ਸਿੰਘ ਕੌਲ ਵਲੋਂ ਸੰਬੋਧਨ ਕੀਤਾ ਗਿਆ | ਉਪਰੰਤ ਮਾਨਇੰਦਰ ਸਿੰਘ ਮਾਨੀ, ਮੱਖਣ ਸਿੰਘ ਲਾਲਕਾ ਅਤੇ ਗੁਰਸੇਵਕ ਸਿੰਘ ਗੋਲੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਨਾਭਾ ਦੀਆਂ 23 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗਾ ਅਤੇ ਵੱਡੀ ਜਿੱਤ ਪ੍ਰਾਪਤ ਕਰੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਉਥੇ ਦੇ ਵਾਸੀਆਂ ਦੀ ਰਾਏ ਮੁਤਾਬਕ ਸ਼ਹਿਰ ਦੇ ਵਿਕਾਸ ਅਤੇ ਸਾਫ ਸਫਾਈ ਪ੍ਰਤੀ ਚੰਗੀ ਅਤੇ ਉਸਾਰੂ ਸੋਚ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਚੋਣਾਂ ਵਿੱਚ ਉਤਾਰਿਆ ਜਾਵੇਗਾ | ਆਗੂਆਂ ਨੇ ਕਿਹਾ ਕਿ 15 ਜਨਵਰੀ ਤੱਕ ਉਮੀਦਵਾਰਾਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾਣਗੀਆਂ ਅਤੇ ਦਲ ਬਦਲੂਆਂ ਨੂੰ ਪਾਰਟੀ ਵਲੋਂ ਲਾਂਭੇ ਰੱਖਿਆ ਜਾਵੇਗਾ | ਉਨ੍ਹਾਂ ਮੌਜੂਦਾ ਆਪ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ 2022 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਹੋਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਨੂੰ ਲੁੱਟਣ ਲਈ ਦਿੱਲੀ ਵਾਲਿਆਂ ਦੇ ਹਵਾਲੇ ਕਰ ਰੱਖਿਆ ਹੈ ਜਿਸ ਦਾ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਮੂੰਹ ਤੋੜ੍ਹਵਾ ਜਵਾਬ ਦੇਣਗੇ | ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਵਲੋਂ ਚੋਰੀ ਕੀਤੀਆਂ ਟਰਾਲੀਆਂ ਅਤੇ ਨਾਭਾ ਨਗਰ ਕੌਂਸਲ ਵਿਚ ਹੋਈਆਂ ਧਾਂਦਲੀਆਂ ਦਾ ਜਵਾਬ ਵੀ ਮੰਗਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੀਆਂ ਚੋਣਾਂ ਵਿਚ ਸਰਕਾਰ ਦੀਆਂ ਧੱਕੇਸਾਹੀਆਂ ਖਿਲਾਫ ਆਪਣੇ ਵਰਕਰਾਂ ਨਾਲ ਚਟਾਨ ਵਾਂਗ ਖੜਿ੍ਹਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਆਪਣੇ ਉਮੀਦਵਾਰਾਂ ਅਤੇ ਵਰਕਰਾਂ ਦਾ ਡੱਟ ਕੇ ਸਾਥ ਦੇਵੇਗਾ | ਇਸ ਮੌਕੇ ਅਬਜਿੰਦਰ ਸਿੰਘ ਜੋਗੀ ਨਾਨੋਂਕੀ, ਸਾਬਕਾ ਚੇਅਰਮੈਨ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਤੇਜ ਸਿੰਘ ਖੋਖ, ਜਸਪਾਲ ਜੁਨੇਜਾ, ਸਾਬਕਾ ਚੇਅਰਮੈਨ ਗੁਰਚਰਨ ਸਿੰਘ ਘਮਰੌਦਾ, ਪਿ੍ੰਸ ਤੁੰਗ, ਸੁਖਪਿੰਦਰ ਸਿੰਘ ਐਸਡੀਓ, ਨਿਰੰਜਨ ਸਿੰਘ, ਐਡਵੋਕੇਟ ਸਿਕੰਦਰਪ੍ਰਤਾਪ ਸਿੰਘ, ਨਰੇਸ਼ ਗਰਗ, ਐਡਵੋਕੇਟ ਆਨੰਦ, ਦੀਪਕ ਜੈਨ, ਲੱਕੀ ਖੁੱਲਰ, ਸਤਿੰਦਰ ਮਿੱਤਲ, ਬਬਲੂ ਚੌਹਾਨ, ਨਰੇਸ਼ ਕੁਮਾਰ, ਪਿ੍ੰਸ ਤੁੰਗ, ਸੁਖਵਿੰਦਰ ਸਿੰਘ ਛੀਟਾਂਵਾਲਾ, ਚਰਨਜੀਤ ਸਿੰਘ ਵਿਰਕ, ਜਥੇਦਾਰ ਮੋਹਨ ਸਿੰਘ ਰਾਮਗੜ੍ਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ
Ad Position 24