10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਰਣਧੀਰ ਸਿੰਘ ਰੱਖੜਾ ਨੂੰ ਪਟਿਆਲਾ ਦਿਹਾਤੀ ਦਾ ਪ੍ਰਧਾਨ ਬਣਾਉਣ 'ਤੇ ਹਲਕਾ ਘਨੌਰ ਦੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ

Ad Position 21
No active advertisement
ਅਜੀਤ ਡੈਸਕ 04-01-2026
ਘਨੌਰ, 3 ਜਨਵਰੀ (ਸਰਦਾਰਾ ਸਿੰਘ ਲਾਛੜੂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਹਲਕਾ ਘਨੌਰ ਦੇ ਵਰਕਰਾਂ ਅਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਫੈਸਲੇ ਦਾ ਸਵਾਗਤ ਕਰਦਿਆਂ ਹਲਕਾ ਘਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਸੇਖੂਪੁਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਭੁਪਿੰਦਰ ਸਿੰਘ ਸੇਖੂਪੁਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਪਟਿਆਲਾ ਜ਼ਿਲ੍ਹੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਇਕ ਮਿਹਨਤੀ ਅਤੇ ਟਕਸਾਲੀ ਆਗੂ ਨੂੰ ਜ਼ਿੰਮੇਵਾਰੀ ਸੌਂਪ ਕੇ ਵਰਕਰਾਂ ਦਾ ਮਾਣ ਵਧਾਇਆ ਹੈ | ਉਨ੍ਹਾਂ ਉਮੀਦ ਜਤਾਈ ਕਿ ਰੱਖੜਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ | ਇਸ ਮੌਕੇ ਉਨ੍ਹਾਂ ਨਾਲ ਗੁਰਚਰਨ ਸਿੰਘ ਸੇਹਰਾ, ਅਮਰੀਕ ਸਿੰਘ ਲੋਚਵਾਂ, ਸੁੱਚਾ ਸਿੰਘ ਅਲੀ ਮਾਜਰਾ, ਪ੍ਰਕਾਸ਼ ਸਿੰਘ ਆਲਮਪੁਰ, ਹਰਵਿੰਦਰ ਸਿੰਘ ਮਹਿਮੂਦਪੁਰ, ਗੁਰਵਿੰਦਰ ਸਿੰਘ ਰਾਮਪੁਰ, ਗੁਰਵਿੰਦਰ ਸਿੰਘ ਸੇਹਰਾ ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਡਿਫੈਂਸ ਕਾਲੋਨੀ ਨਾਭਾ ਵਿਖੇ ਲੰਗਰ ਲਗਾਇਆ ਅਗਲੀ ਖ਼ਬਰ ਐੱਸ.ਬੀ.ਆਈ. ਬੈਂਕ ਦੀ ਬਰਾਂਚ ਵਲੋਂ ਆਂਗਣਵਾੜੀ ਸੈਂਟਰ ਨੂੰ ਲੋਂੜੀਦਾ ਸਮਾਨ ਕੀਤਾ ਭੇਟ
Ad Position 24